ਭੂਚਾਲ ਜਾਂ ਕੁਝ ਹੋਰ..! ਜੰਗ ਵਿਚਾਲੇ ਇਕ ਵਾਰ ਫ਼ਿਰ ਕੰਬ ਗਿਆ ਇਰਾਨ

ਭੂਚਾਲ ਜਾਂ ਕੁਝ ਹੋਰ..! ਜੰਗ ਵਿਚਾਲੇ ਇਕ ਵਾਰ ਫ਼ਿਰ ਕੰਬ ਗਿਆ ਇਰਾਨ

ਇੰਟਰਨੈਸ਼ਨਲ ਡੈਸਕ- ਇਰਾਨ ਵਿੱਚ ਅਮਰੀਕਾ ਅਤੇ ਇਜ਼ਰਾਈਲ ਨਾਲ ਚੱਲ ਰਹੀ ਭਿਆਨਕ ਜੰਗ ਵਿਚਾਲੇ ਸ਼ਨੀਵਾਰ ਸਵੇਰੇ ਦੱਖਣੀ ਇਰਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ, ਬੰਦਰ ਅੱਬਾਸ ਤੋਂ ਲਗਭਗ 74 ਕਿਲੋਮੀਟਰ ਪੱਛਮ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ ਹੈ।

ਇਹ ਭੂਚਾਲ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਨੇ ਇਰਾਨ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਬੰਬਾਰੀ ਕਰਨ ਦੀ ਚਿਤਾਵਨੀ ਦਿੱਤੀ ਹੈ। ਇਜ਼ਰਾਈਲੀ ਫੌਜ ਨੇ ਵੀ ਤਹਿਰਾਨ ਸਮੇਤ ਕਈ ਸ਼ਹਿਰਾਂ ਵਿੱਚ ਹਮਲਿਆਂ ਦਾ ਨਵਾਂ ਦੌਰ ਸ਼ੁਰੂ ਕਰ ਦਿੱਤਾ ਹੈ। ਇਰਾਨ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਜਿਵੇਂ ਕੁਵੈਤ, ਓਮਾਨ, ਯੂ.ਏ.ਈ. ਅਤੇ ਕਤਰ ਵਿੱਚ ਵੀ ਹਮਲਿਆਂ ਦਾ ਡਰ ਬਣਿਆ ਹੋਇਆ ਹੈ। ਦੁਬਈ ਅਤੇ ਕਤਰ ਵਿੱਚ ਲੋਕਾਂ ਨੂੰ ਮਿਜ਼ਾਈਲ ਹਮਲਿਆਂ ਸਬੰਧੀ ਮੋਬਾਈਲ ਅਲਰਟ ਵੀ ਭੇਜੇ ਗਏ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਜਾਰੀ ਇਸ ਜੰਗ ਵਿੱਚ ਹੁਣ ਤੱਕ ਇਰਾਨ ਵਿੱਚ 1,230 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਦੇ ਬਿਨਾਂ ਸ਼ਰਤ ਆਤਮ ਸਮਰਪਣ ਤੱਕ ਜੰਗ ਜਾਰੀ ਰੱਖਣ ਦਾ ਐਲਾਨ ਕੀਤਾ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਜੰਗ ਫਿਲਹਾਲ ਲੰਬੀ ਚੱਲ ਸਕਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS