ਅੰਮ੍ਰਿਤਸਰ- ਪੰਜਾਬ ਦੀਆਂ ਦਾਣਾ ਮੰਡੀਆਂ ’ਚ ਕੰਮ ਕਰਦੇ ਆੜ੍ਹਤੀਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ 16 ਮਾਰਚ ਨੂੰ ਤਰਨਤਾਰਨ ਦੇ ਹਰੀਕੇ ਖੇਤਰ ’ਚ ਸੂਬੇ ਦੇ ਆੜ੍ਹਤੀਆਂ ਦਾ ਇਕ ਵਿਸ਼ਾਲ ਇਕੱਠ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਕੁਲਬੀਰ ਸਿੰਘ ਰੰਧਾਵਾ, ਗੁਰਭਿੰਦਰ ਸਿੰਘ, ਸ਼ਬੇਗ ਸਿੰਘ, ਹਰਪਾਲ ਸਿੰਘ, ਰਾਕੇਸ਼ ਕੁਮਾਰ ਤੁਲੀ, ਕੰਵਰਪ੍ਰੀਤ ਸਿੰਘ, ਜੀਵਾ ਸੋਹਲ, ਸੋਨੂੰ ਲੇਖਰਾਜ, ਰੇਸ਼ਮ ਸਿੰਘ ਭੁੱਲਰ, ਸਤਨਾਮ ਸਿੰਘ ਵੀਨੂ, ਬਲਜੀਤ ਸਿੰਘ ਪੰਜਵੜ, ਰਣਜੀਤ ਸਿੰਘ ਪੰਜਵੜ ਅਤੇ ਗੁਰਦੇਵ ਸਿੰਘ ਸਮੇਤ ਕਈ ਹੋਰ ਆੜ੍ਹਤੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com