ਜਲੰਧਰ/ਬਠਿੰਡਾ/ਗੋਨਿਆਣਾ/ਭੁੱਚੋ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਭੁੱਚੋ ਮੰਡੀ ਵਿਖੇ ਅੱਜ ਪੰਜਾਬ ਬਚਾਓ ਰੈਲੀ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਵਿਚ ਬਹੁਤ ਵੱਡਾ ਇੰਡਸਟਰੀ ਹੱਬ ਬਣਾਇਆ ਜਾਵੇਗਾ। ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਬਠਿੰਡਾ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਾਂ 'ਤੇ 300 ਕਿੱਲੇ ਵਿਚ ਸਕਿੱਲ ਯੂਨੀਵਰਸਿਟੀ ਬਣਾਈ ਜਾਵੇਗੀ। ਪੰਜਾਬ ਦੇ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਅਤੇ ਵੈਟਨਰੀ ਕਾਲਜ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ ਵਿਚ ਕਿਸੇ ਵੀ ਗ਼ਰੀਬ ਕੋਲ ਵੀ ਕੱਚਾ ਘਰ ਨਹੀਂ ਹੋਵੇਗਾ। ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ ਵਿਚ ਸੀਮੇਂਟ ਦੀਆਂ ਗਲੀਆਂ ਨਾਲੀਆਂ ਬਣਾਈਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।

ਸਾਡੀ ਸਰਕਾਰ ਆਉਣ 'ਤੇ ਵੱਡੇ ਬਾਦਲ ਦੇ ਨਾਂ 'ਤੇ ਇਕ 10 ਲੱਖ ਰੁਪਏ ਦੀ ਸਕੀਮ ਲਿਆਂਦੀ ਜਾਵੇਗੀ, ਜਿਸ ਵਿਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਲੋਨ ਦਿੱਤਾ ਜਾਵੇਗਾ, ਜਿਸ ਦਾ ਕੋਈ ਵੀ ਵਿਆਜ ਨਹੀਂ ਮੋੜਨਾ ਪਵੇਗਾ। ਜਿਸ ਕਿਸੇ ਨੇ ਵੀ ਕੋਈ ਕੰਮ ਆਪਣਾ ਖੋਲ੍ਹਣਾ ਹੋਵੇਗਾ, ਉਸ ਨੂੰ ਪੰਜਾਬ ਸਰਕਾਰ ਬਿਨ੍ਹਾਂ ਵਿਆਜ ਦੇ 10 ਲੱਖ ਰੁਪਏ ਦੇਵੇਗੀ ਅਤੇ ਇਸ ਦਾ ਕੋਈ ਕਰਜ਼ਾ ਨਹੀਂ ਦੇਣਾ ਪਵੇਗਾ। ਲੋਨ ਲੈਣ ਵਾਲਾ ਵਿਅਕਤੀ ਬਿਨ੍ਹਾਂ ਵਿਆਜ਼ ਦੇ 10 ਸਾਲਾਂ ਵਿਚ ਵਾਪਸ ਕਰ ਸਕੇਗਾ।
ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਐੱਮ. ਪੀ. ਚਰਨਜੀਤ ਸਿੰਘ ਅਤੇ ਭਗਵੰਤ ਮਾਨ 'ਤੇ ਤੰਜ ਕੱਸਦੇ ਕਿਹਾ ਕਿ ਸਾਨੂੰ ਕੋਈ ਮੱਝਾਂ, ਬਕਰੀਆਂ ਚੌਣ ਵਾਲਾ ਜਾਂ ਰਾਤ ਵੇਲੇ ਪੰਕਚਰ ਲਾਉਣ ਵਾਲਾ ਮੁੱਖ ਮੰਤਰੀ ਨਹੀਂ ਚਾਹੀਦਾ ਸਗੋਂ ਸੜਕਾਂ, ਸਕੂਲ, ਹਸਪਤਾਲ ਬਣਾਉਣ ਵਾਲਾ ਮੰਤਰੀ ਚਾਹੀਦਾ ਹੈ। ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ।
ਵਿਕਾਸ ਅਤੇ ਰੁਜ਼ਗਾਰ ਦੇ ਵਾਅਦੇ
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।
ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com