ਵੈਨਕੂਵਰ: ਕੈਨੇਡਾ ਦੇ ਮਹਾਨਗਰ ਟੋਰਾਂਟੋ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਪੰਜਾਬੀ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਅਰਸ਼ਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧਿਤ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਅਰਸ਼ਪ੍ਰੀਤ ਕੌਰ ਆਪਣੀ ਉਚੇਰੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਕੈਨੇਡਾ ਵਿੱਚ ਵਰਕ ਪਰਮਿਟ 'ਤੇ ਰਹਿ ਰਹੀ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੜਕ 'ਤੇ ਜਾਂਦਿਆਂ ਉਸ ਦੀ ਕਾਰ ਦੀ ਇੱਕ ਡੰਪ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਅਰਸ਼ਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਕਾਰਨ ਕੈਨੇਡਾ ਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com