'ਮੈਨੂੰ ਪੰਜਾਬ ਵਿਧਾਨ ਸਭਾ 'ਚ ਬੋਲਣ ਤੋਂ ਵਾਰ-ਵਾਰ ਰੋਕਿਆ ਜਾ ਰਿਹਾ', ਸੁਖਪਾਲ ਖਹਿਰਾ ਨੇ ਲਾਏ ਦੋਸ਼

'ਮੈਨੂੰ ਪੰਜਾਬ ਵਿਧਾਨ ਸਭਾ 'ਚ ਬੋਲਣ ਤੋਂ ਵਾਰ-ਵਾਰ ਰੋਕਿਆ ਜਾ ਰਿਹਾ', ਸੁਖਪਾਲ ਖਹਿਰਾ ਨੇ ਲਾਏ ਦੋਸ਼

ਭੁਲੱਥ/ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ 'ਚ ਬੋਲਣ ਤੋਂ ਵਾਰ-ਵਾਰ ਰੋਕਿਆ ਜਾ ਰਿਹਾ ਹੈ। ਖਹਿਰਾ ਨੇ ਇਹ ਵੀ ਕਿਹਾ ਕਿ ਅੱਜ ਰਾਜਪਾਲ ਦੇ ਸੰਬੋਧਨ 'ਤੇ ਚਰਚਾ ਦੌਰਾਨ ਉਨ੍ਹਾਂ ਦਾ ਨਾਮ ਦੂਜੇ ਨੰਬਰ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਬੋਲਣ ਦਾ ਮੌਕਾ ਮਿਲੇਗਾ ਜਾਂ ਨਹੀਂ, ਇਸ 'ਤੇ ਸਵਾਲ ਬਣਿਆ ਹੋਇਆ ਹੈ। 
ਖਹਿਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਉਨ੍ਹਾਂ ਇਹ ਮਾਮਲਾ ਚੁੱਕਿਆ ਅਤੇ ਕਿਹਾ ਕਿ ਇਹ ਉਨ੍ਹਾਂ ਦਾ ਵਿਧਾਇਕ ਹੋਣ ਦੇ ਨਾਤੇ ਸੰਵਿਧਾਨਕ ਅਤੇ ਜਾਇਜ਼ ਹੱਕ ਹੈ ਕਿ ਉਹ ਵਿਧਾਨ ਸਭਾ ਵਾਰ-ਵਾਰ  ਆਪਣੀ ਗੱਲ ਰੱਖ ਸਕਣ।
ਖਹਿਰਾ ਦਾ ਦਾਅਵਾ-ਕਈ ਸੈਸ਼ਨਾਂ ਤੋਂ ਨਹੀਂ ਮਿਲਿਆ ਮੌਕਾ
ਖਹਿਰਾ ਨੇ ਦੱਸਿਆ ਕਿ ਕਾਂਗਰਸ ਦੇ ਵਿਧਾਇਕਾਂ ਦੀ ਜੋ ਸੂਚੀ ਵਿਰੋਧੀ ਧਿਰ ਦੇ ਨੇਤਾ ਵੱਲੋਂ ਸਪੀਕਰ ਨੂੰ ਭੇਜੀ ਗਈ ਸੀ, ਉਸ 'ਚ ਉਨ੍ਹਾਂ ਦਾ ਨਾਮ ਦੂਜੇ ਨੰਬਰ 'ਤੇ ਦਰਜ ਕੀਤਾ ਗਿਆ ਹੈ। ਇਸ ਸੂਚੀ 'ਚ ਉਹ ਵਿਧਾਇਕ ਸ਼ਾਮਲ ਹਨ, ਜੋ ਅੱਜ ਰਾਜਪਾਲ ਦੇ ਸੰਬੋਧਨ 'ਤੇ ਚਰਚਾ ਦੌਰਾਨ ਆਪਣੀ ਗੱਲ ਰੱਖਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਵਿਧਾਨ ਸਭਾ ਸੈਸ਼ਨਾਂ ਦੌਰਾਨ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਖਹਿਰਾ ਦਾ ਦਾਅਵਾ ਹੈ ਕਿ ਇਹ ਸਿਰਫ਼ ਇਕ ਪ੍ਰੋਸੀਜਰਲ ਮਸਲਾ ਨਹੀਂ ਹੈ, ਸਗੋਂ ਇਸ ਦੇ ਪਿੱਛੇ ਸਿਆਸੀ ਕਾਰਨ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਚੁਣੇ ਹੋਏ ਵਿਧਾਇਕ ਨੂੰ ਆਪਣੀ ਆਵਾਜ਼ ਉਠਾਉਣ ਤੋਂ ਰੋਕਣਾ ਲੋਕਤੰਤਰੀ ਪਰੰਪਰਾਵਾਂ ਦੇ ਖਿਲਾਫ਼ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Credit : www.jagbani.com

  • TODAY TOP NEWS