ਪੰਜਾਬ 'ਚ LGP ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵਿਗੜਨ ਦੇ ਆਸਾਰ

ਪੰਜਾਬ 'ਚ LGP ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵਿਗੜਨ ਦੇ ਆਸਾਰ

ਲੁਧਿਆਣਾ : ਅਮਰੀਕਾ ਅਤੇ ਇਜ਼ਰਾਈਲ ਵਲੋਂ ਇਰਾਨ ਸਮੇਤ ਦਰਜਨਾਂ ਖਾੜੀ ਦੇਸ਼ਾਂ ’ਤੇ ਕੀਤੇ ਜਾ ਰਹੇ ਜਾਨਲੇਵਾ ਹਮਲਿਆਂ ਤੋਂ ਬਾਅਦ ਹੁਣ ਦੇਸ਼ ਭਰ 'ਚ ਪੈਟਰੋਲ-ਡੀਜ਼ਲ ਅਤੇ ਐੱਲ. ਪੀ. ਜੀ. ਗੈਸ ਦੀ ਭਾਰੀ ਕਿੱਲਤ ਪੈਦਾ ਹੋ ਗਈ ਹੈ। ਮੌਜੂਦਾ ਹਾਲਾਤ ਕੁੱਝ ਇੰਝ ਬਣ ਚੁੱਕੇ ਹਨ ਕਿ ਦੇਸ਼ ਦੀਆਂ ਤਿੰਨੋਂ ਪ੍ਰਮੁੱਖ ਗੈਸ ਕੰਪਨੀਆਂ ਵਲੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਦੇ ਉਦਯੋਗਿਕ ਨਗਰ ਦੇ ਕਾਰੋਬਾਰ ’ਤੇ ਵੀ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਆਉਣ ਵਾਲੇ ਦਿਨਾਂ 'ਚ ਹਾਲਾਤ ਵਿਗੜਨ ਦੀ ਸੰਭਾਵਨਾ ਵੱਧਣ ਲੱਗੀ ਹੈ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਸਮੇਤ ਗੈਸ ਕੰਪਨੀਆਂ ਵਲੋਂ ਜਿੱਥੇ ਘਰੇਲੂ ਖ਼ਪਤਕਾਰਾਂ ਨੂੰ ਰਸੋਈ ਗੈਸ ਸਿਲੰਡਰ ਦੀ ਸਪਲਾਈ ਦੇਣ ਲਈ ਕਈ ਤਰ੍ਹਾਂ ਦੇ ਨਿਯਮ ਅਤੇ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ, ਉੱਥੇ ਹੀ 5, 19 ਅਤੇ ਹੋਰ ਜੰਬੋ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ ਹੋਣ ਕਾਰਨ ਵਪਾਰਕ ਅਦਾਰਿਆਂ ਸਮੇਤ ਉਦਯੋਗਿਕ ਘਰਾਣਿਆਂ 'ਚ ਵੀ ਵੱਡੇ ਸੰਕਟ ਪੈਦਾ ਹੋਣ ਦੀ ਸੰਭਾਵਨਾ ਵੱਧ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS