ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇੱਕ ਟਵੀਟ ਰਾਹੀਂ ਸੂਬੇ ਦੇ ਹਸਪਤਾਲਾਂ ਦੀ ਮਾੜੀ ਹਾਲਤ ਨੂੰ ਉਜਾਗਰ ਕਰਦਿਆਂ ਕਿਹਾ ਕਿ ਜਿੱਥੇ ਸਰਕਾਰ "ਸਿਹਤ ਸੁਧਾਰਾਂ" ਦੀਆਂ ਗੱਲਾਂ ਕਰ ਰਹੀ ਹੈ, ਉੱਥੇ ਹੀ ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਰਹੀ ਹੈ।
ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਰਾਜਾ ਵੜਿੰਗ ਨੇ ਕਿਹਾ ਕਿ ਇਹ ਸਥਿਤੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਡੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਵੜਿੰਗ ਨੇ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸ਼ਾਸਨ ਸਿਰਫ਼ ਪ੍ਰੈੱਸ ਕਾਨਫਰੰਸਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਕਾਰਜਸ਼ੀਲ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਅਸਲ ਸ਼ਾਸਨ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲੀ ਸਿਹਤ ਸਹੂਲਤਾਂ ਦੀ ਲੋੜ ਹੈ, ਨਾ ਕਿ ਸਿਰਫ਼ ਖ਼ਬਰਾਂ ਦੀਆਂ ਸੁਰਖੀਆਂ ਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com