ਤੇਲ ਅਵੀਵ [ਇਜ਼ਰਾਈਲ] (ਏਐਨਆਈ): ਈਰਾਨ-ਇਜ਼ਰਾਈਲ ਵਿਚਾਲੇ ਜਾਰੀ ਜੰਗ ਦਾ ਅੱਜ 11ਵਾਂ ਦਿਨ ਹੈ। ਤਾਜ਼ਾ ਜਾਣਕਾਰੀ ਮੁਤਾਬਕ ਈਰਾਨ ਨੇ ਅੱਜ ਫਿਰ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ ਕੀਤੇ ਹਨ, ਜਿਸ ਕਾਰਨ ਸੈਂਕੜੇ ਨਾਗਗਿਕ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿਚ ਇਜ਼ਰਾਈਲ ਵਿੱਚ 191 ਲੋਕ ਜ਼ਖ਼ਮੀ ਹੋਏ ਹਨ। ਇਜ਼ਰਾਈਲੀ ਸਿਹਤ ਮੰਤਰਾਲਾ ਦੁਆਰਾ ਜਾਰੀ ਅਤੇ ਟਾਈਮਜ਼ ਆਫ਼ ਇਜ਼ਰਾਈਲ ਦੁਆਰਾ ਪ੍ਰਕਾਸ਼ਿਤ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ- ਜੰਗ ਦੀ ਭਾਰੀ ਕੀਮਤ! ਈਰਾਨ 'ਤੇ ਹਮਲੇ ਦੇ ਪਹਿਲੇ 48 ਘੰਟਿਆਂ 'ਚ ਅਮਰੀਕਾ ਦੇ 5.6 ਬਿਲੀਅਨ ਡਾਲਰ ਸਵਾਹ
ਡਾਕਟਰੀ ਅੰਕੜੇ ਦੱਸਦੇ ਹਨ ਕਿ ਇਸ "ਅੰਕੜੇ ਵਿੱਚ ਨਾਗਰਿਕ ਅਤੇ ਸੈਨਿਕ ਦੋਵੇਂ ਸ਼ਾਮਲ ਹਨ" ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਵੱਖ-ਵੱਖ ਡਾਕਟਰੀ ਸਹੂਲਤਾਂ ਵਿੱਚ ਤਬਦੀਲ ਕੀਤਾ ਗਿਆ ਹੈ। ਮਰੀਜ਼ਾਂ ਦੀਆਂ ਸਥਿਤੀਆਂ ਦਾ ਵਿਸਤ੍ਰਿਤ ਵੇਰਵਾ ਦਿੰਦੇ ਹੋਏ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ "ਇੱਕ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੈ, ਤਿੰਨ ਦੀ ਹਾਲਤ ਗੰਭੀਰ ਹੈ, ਦੋ ਦੀ ਹਾਲਤ ਦਰਮਿਆਨੀ ਹੈ, ਅਤੇ 172 ਚੰਗੀ ਹਾਲਤ ਵਿੱਚ ਹਨ।" ਇਸ ਤੋਂ ਇਲਾਵਾ, ਮੰਤਰਾਲੇ ਨੇ ਕਿਹਾ ਕਿ "ਦਸ ਲੋਕਾਂ ਦਾ ਸਦਮਾ ਲੱਗਣ ਕਾਰਨ ਇਲਾਜ ਕੀਤਾ ਗਿਆ ਹੈ। ਟਾਈਮਜ਼ ਆਫ਼ ਇਜ਼ਰਾਈਲ ਅਨੁਸਾਰ ਮੰਤਰਾਲੇ ਨੇ ਦੱਸਿਆ ਕਿ "28 ਫਰਵਰੀ ਨੂੰ ਈਰਾਨ ਨਾਲ ਜੰਗ ਦੀ ਸ਼ੁਰੂਆਤ ਤੋਂ ਲੈ ਕੇ, 2,339 ਲੋਕਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।" ਮੀਡੀਆ ਰਿਪੋਰਟਾਂ ਮੁਤਾਬਕ ਈਰਾਨ ਵੱਲੋਂ ਇਜ਼ਰਾਈਲ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਵਿਚ ਹੁਣ ਤੱਕ 13 ਲੋਕਾਂ ਦੀ ਮੌਤ ਹੋਈ ਹੈ ਅਤੇ ਕਰੀਬ 2000 ਜ਼ਖਮੀ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com