ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...

ਪਟਿਆਲਾ : ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਸੱਦੇ ’ਤੇ ਇੰਪਲਾਈਜ਼ ਫੈੱਡਰੇਸ਼ਨ ਚਾਹਲ ਦੇ ਆਗੂ ਤੇ ਵਰਕਰ 11 ਮਾਰਚ ਨੂੰ ਮੋਹਾਲੀ ਪਹੁੰਚ ਕੇ ਵਿਸ਼ਾਲ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਜਥੇਬੰਦੀ ਦੀ ਮੀਟਿੰਗ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਸੂਬਾਈ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਸਰਕਾਰ ਦੇ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਮੁੱਦੇ ਮਸਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੀ। ਚੰਡੀਗੜ੍ਹ ਪੁਲਸ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਜਲ ਤੋਪਾ ਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੁੱਧ ਤਸ਼ੱਦਦ ਸਰਕਾਰ ਦੇ ਕਫਨ ’ਚ ਕਿੱਲ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16 ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ। 

ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮੁੱਦੇ ਨੂੰ ਜਾਣ ਬੁਝ ਕੇ ਲਟਕਾਇਆਂ ਜਾ ਰਿਹਾ ਹੈ। ਬਿਜਲੀ ਨਿਗਮ ’ਚ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਸਿਆਸੀ ਬਦਲਾਖੋਰੀ ਤਹਿਤ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਦੇ ਮੁਲਾਜ਼ਮ ਮਾਰੂ ਵਤੀਰੇ ਵਿਰੁੱਧ ਅਤੇ ਬਿਜਲੀ ਐਕਟ 2025 ਨੂੰ ਲਾਗੂ ਕਰਨ ਵਿਰੁੱਧ 10 ਮਾਰਚ ਨੂੰ ਸਬ-ਡਵੀਜ਼ਨ ਪੱਧਰ ’ਤੇ ਰੈਲੀਆਂ ਕਰ ਕੇ ਮੁਲਾਜ਼ਮ ਵਰਗ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਲਾਮਬੰਧ ਕੀਤਾ ਜਾਵੇਗਾ। ਇਸ ਮੀਟਿੰਗ ’ਚ ਜਥੇਬੰਦੀ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ, ਰਘਬੀਰ ਸਿੰਘ ਘੱਗਾ, ਜਸਵੰਤ ਸਿੰਘ ਪੰਨੂ, ਰਾਮਚੰਦਰ ਸਿੰਘ ਖਾਈ, ਦਰਸ਼ਨ ਸਿੰਘ ਰਾਜੀਆ, ਰਿਸ਼ੂ ਅਰੋੜਾ, ਪ੍ਰਿਤਪਾਲ ਸਿੰਘ ਲਾਡੀ, ਰਵੀ ਲੌਂਗੋਵਾਲ ਅਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS