ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪੱਟੀ- ਹਲਕਾ ਪੱਟੀ ਦੇ ਪਿੰਡ ਗੁਦਾਈਕੇ ਦੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਜੋਂ ਹੋਈ ਹੈ। ਉਥੇ ਹੀ ਪਰਿਵਾਰ ਨੇ ਕਤਲ ਦੇ ਦੋਸ਼ ਲਗਾਏ ਹਨ। ਪਰਿਵਾਰ ਵਾਲਿਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨਵਦੀਪ ਨੂੰ ਪਿੰਡ ਸੀਤੋ ਦੇ ਹੀ ਕੰਬਾਈਨ ਮਾਲਕਾਂ ਵੱਲੋਂ 20 ਤਾਰੀਖ਼ ਤੋਂ ਆਪਣੇ ਨਾਲ ਕੰਮ 'ਤੇ ਲਜਾਇਆ ਗਿਆ ਸੀ ਅਤੇ ਕੱਲ੍ਹ ਫੋਨ ਕਰਕੇ ਸਾਨੂੰ ਕਿਹਾ ਕਿ ਤੁਹਾਡੇ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਾਡੇ ਪੁੱਤਰ ਦੀ ਮੌਤ ਨਹੀਂ ਹੋਈ ਉਸ ਨੂੰ ਮਾਰਿਆ ਗਿਆ ਹੈ। ਨਵਦੀਪ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਪੁਲਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ ਕੀਤੀ ਹੈ। 

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS