ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਲੰਮੇਂ ਹੱਥੀਂ ਲੈਂਦਿਆਂ ਵਿੱਤੀ ਕੁਪ੍ਰਬੰਧ ਅਤੇ ਅਧੂਰੇ ਵਾਅਦਿਆਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਪ੍ਰਚਾਰ ਨੀਤੀਆਂ ਕਾਰਨ ਪੰਜਾਬ ਦਾ ਕਰਜ਼ਾ ਲਗਾਤਾਰ ਵਧ ਕੇ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ।
ਪਰਗਟ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ, ਜਿਸ 'ਚ ਅੰਕੜੇ ਪੇਸ਼ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਚਾਰ ਅਤੇ ਹੋਰਨਾਂ ਖਰਚਿਆਂ ਕਾਰਨ ਪੰਜਾਬ ਦਾ ਕਰਜ਼ਾ 1.33 ਲੱਖ ਕਰੋੜ ਰੁਪਏ ਤੋਂ ਵਧ ਕੇ ਹੁਣ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਖ਼ਜ਼ਾਨੇ ਦੀ ਵਰਤੋਂ ਸੂਬੇ ਦੇ ਵਿਕਾਸ ਦੀ ਬਜਾਏ ਆਪਣੀ ਪਾਰਟੀ ਦੇ ਪ੍ਰਚਾਰ ਲਈ ਕਰ ਰਹੀ ਹੈ।
ਮੈਡੀਕਲ ਕਾਲਜਾਂ ਦੇ ਨਾਮ 'ਤੇ ਸਿਰਫ਼ ਇਸ਼ਤਿਹਾਰਬਾਜ਼ੀ
ਵਿਧਾਇਕ ਨੇ ਸਾਲ 2022 ਦੇ ਬਜਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਪੰਜਾਬ ਵਿੱਚ 16 ਮੈਡੀਕਲ ਕਾਲਜ ਬਣਾਉਣ ਦਾ ਵੱਡਾ ਐਲਾਨ ਕੀਤਾ ਸੀ। ਇਸ ਸਬੰਧੀ ਇਸ਼ਤਿਹਾਰਾਂ 'ਤੇ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ ਗਏ, ਪਰ ਅਫ਼ਸੋਸ ਦੀ ਗੱਲ ਹੈ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸੂਬੇ ਵਿੱਚ ਇੱਕ ਵੀ ਨਵਾਂ ਮੈਡੀਕਲ ਕਾਲਜ ਤਿਆਰ ਨਹੀਂ ਹੋ ਸਕਿਆ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਜਿੱਥੇ ਪੰਜਾਬ ਦੀਆਂ ਔਰਤਾਂ ਅਜੇ ਵੀ ਸਰਕਾਰ ਵੱਲੋਂ ਵਾਅਦਾ ਕੀਤੀ ਗਈ ਵਿੱਤੀ ਸਹਾਇਤਾ ਮਿਲਣ ਦੀ ਉਡੀਕ ਕਰ ਰਹੀਆਂ ਹਨ, ਉੱਥੇ ਆਮ ਆਦਮੀ ਪਾਰਟੀ #PunjabBudget ਦੀ ਵਰਤੋਂ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ਦੂਜੇ ਸੂਬਿਆਂ ਵਿੱਚ ਸਿਆਸੀ ਲਾਹਾ ਲੈਣ ਲਈ ਬਰਬਾਦ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com