ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ

ਲੋਹੀਆਂ ਖਾਸ : ਪੰਜਾਬ ’ਚ ਬਦਲਾਅ ਲਿਆਉਣ ਦਾ ਨਾਅਰਾ ਦੇਣ ਵਾਲੀ ਪਾਰਟੀ ‘ਆਪ’ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਾਜਿੰਦਰ ਸਿੰਘ ਭੁੱਲਰ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਜਲੰਧਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਭਾਵੇਂ ਕਿ ਉਨ੍ਹਾਂ ਵੱਲੋਂ ਅਸਤੀਫ਼ੇ ਦਾ ਕਾਰਣ ਨਿੱਜੀ ਰੁਝੇਵੇਂ ਦੱਸਿਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਦਾਲ ’ਚ ਕੁਝ ਕਾਲਾ ਨਹੀਂ ਹੈ ਸਗੋਂ ਪੂਰੀ ਦਾਲ ਹੀ ਕਾਲੀ ਹੈ। ਰਾਜਿੰਦਰ ਸਿੰਘ ਭੁੱਲਰ ਨੇ ਬਾਅਦ ’ਚ ਦੱਸਿਆ ਕਿ ਉਨ੍ਹਾਂ ਨੇ ਸਿਰਫ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਾਰਟੀ 'ਚੋਂ ਨਹੀਂ ਪਰ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਚੋਣਾਂ ਨਜ਼ਦੀਕ ਆਉਂਦੀਆਂ ਜਾਣਗੀਆਂ ਉਵੇਂ-ਉਵੇਂ ਹੋਰ ਵੀ ਵਿਕਟਾਂ ਡਿੱਗਣਗੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS