ਜਲੰਧਰ- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਗੁਰੂ ਨਾਨਕ ਪੁਰਾ ਈਸਟ ਵਿਚ ਪੈਂਦੇ ਮੁਹੱਲਾ ਅਵਤਾਰ ਨਗਰ ਵਿਚ ਰਹਿੰਦੇ ਨਗਰ ਨਿਗਮ ਦੇ ਰਿਟਾਇਰਡ ਸੁਪਰ ਵਾਈਜ਼ਰ ਨੇ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੋਹਨ ਲਾਲ (65) ਪੁਤਰ ਦੇਵਰਾਜ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਘਰ ਦੀ ਤੀਜੀ ਮੰਜ਼ਿਲ 'ਤੇ ਰਹਿੰਦਾ ਸੀ ਅਤੇ ਅੱਜ ਸਵੇਰੇ ਲਗਭਗ ਸਾਢੇ ਤਿੰਨ ਵਜੇ ਉਸ ਨੇ ਪਹਿਲਾਂ ਆਪਣੇ ਕਮਰੇ ਵਿੱਚ ਆਪਣੇ ਸਾਮਾਨ ਨੂੰ ਅੱਗ ਲਗਾਈ ਅਤੇ ਫਿਰ ਖ਼ੁਦ ਅੱਗ ਵਿਚ ਜਾ ਕੇ ਬੈਠ ਗਏ ਅਤੇ ਜੀਵਨਲੀਲਾ ਖ਼ਤਮ ਕਰ ਲਈ। ਮ੍ਰਿਤਕ ਦੇ ਪੁੱਤਰ ਬੱਬੀ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਅਚਾਨਕ ਅੱਗ ਲੱਗਣ ਬਾਰੇ ਸੂਚਿਤ ਕੀਤਾ ਅਤੇ ਉਹ ਪਹਿਲੀ ਮੰਜ਼ਿਲ ਵੱਲ ਭੱਜੇ।

ਇਸ ਸਮੇਂ ਦੌਰਾਨ ਉਨ੍ਹਾਂ ਵੇਖਿਆ ਕਿ ਅੱਗ ਨਾਲ ਸੋਹਨ ਲਾਲ ਕਾਫ਼ੀ ਝੁਲਸ ਚੁੱਕੇ ਸਨ ਅਤੇ ਹਾਦਸੇ 'ਚ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕਰਜ਼ੇ ਕਾਰਨ ਲੋਕ ਉਨ੍ਹਾਂ ਦੇ ਘਰ ਆਉਂਦੇ ਸਨ ਅਤੇ ਉਨ੍ਹਾਂ ਨੂੰ ਤੰਗ ਕਰਦੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨਗਰ ਨਿਗਮ ਵਿੱਚ ਕੰਮ ਕਰਦੇ ਸਨ ਅਤੇ ਹੁਣ ਸੇਵਾਮੁਕਤ ਹੋ ਚੁੱਕੇ ਸਨ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਹੈ।

ਪੁਲਸ ਨੇ ਦੱਸਿਆ ਕਿ ਲਾਸ਼ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਸੀ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਵਿਅਕਤੀ ਨੇ ਕਰਜ਼ੇ ਕਾਰਨ ਆਪਣੀ ਜਾਨ ਲੈ ਲਈ। ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਦੇ ਨਾਮ ਲਏ ਹਨ, ਇਸ ਲਈ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਇਕ ਗੁਆਂਢੀ ਨੇ ਕਿਹਾ ਕਿ ਵਿਅਕਤੀ ਕਰਜ਼ੇ ਤੋਂ ਬਹੁਤ ਪਰੇਸ਼ਾਨ ਸੀ। ਉਨ੍ਹਾਂ ਨੇ ਨਗਰ ਨਿਗਮ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਦੋਬਾਰਾ ਕੰਮ 'ਤੇ ਜਾਣਾ ਸ਼ੁਰੂ ਕਰ ਦਿੱਤਾ ਸੀ। ਮ੍ਰਿਤਕ ਦੇ ਦੋ ਬੱਚੇ ਹਨ। ਉਨ੍ਹਾਂ ਦਾ ਕਦੇ ਵੀ ਆਂਢ-ਗੁਆਂਢ ਵਿੱਚ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ। ਵਿਅਕਤੀ ਨੇ ਕਰਜ਼ੇ ਕਾਰਨ ਆਪਣੀ ਜੀਵਨਲਾਲੀ ਖ਼ਤਮ ਕਰ ਲਈ।



ਮ੍ਰਿਤਕ ਦੇ ਬੇਟੇ ਬੱਬੀ ਤੇ ਇਕਲਵਿਆ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਉਦੋਂ ਤੋਂ ਕਾਫ਼ੀ ਪਰੇਸ਼ਾਨ ਰਹਿੰਦੇ ਸਨ ਜਦੋਂ ਤੋਂ ਉਨ੍ਹਾਂ ਦੀ ਮਾਂ ਮਹਿੰਦਰ ਕੌਰ ਮਿੰਦੋ ਦੀ ਮੌਤ ਹੋ ਗਈ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਲੋਕਾਂ ਤੋਂ ਪੈਸਿਆਂ ਦਾ ਵੀ ਲੈਣ-ਦੇਣ ਸੀ। ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com