Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ

Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ

ਹੁਸ਼ਿਆਰਪੁਰ- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ, ਜੋਕਿ ਹੁਸਿ਼ਆਰਪੁਰ ਦੇ ਹੀ ਮੁਹੱਲਾ ਕੀਰਤੀ ਨਗਰ ਦਾ ਰਹਿਣ ਵਾਲਾ ਸੀ। ਬਜ਼ੁਰਗ ਦੀ ਮੌਤ ਮਗਰੋਂ ਪਰਿਵਾਰ ਨੇ ਹੁਸ਼ਿਆਰਪੁਰ-ਜਲੰਧਰ ਰੋਡ ਬਲਾਕ ਕਰ ਦਿੱਤੀ ਹੈ। 

PunjabKesari

ਰੇਸ਼ਮ ਸਿੰਘ ਦੇ ਪੁੱਤਰ ਬਲਰਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੇਸ਼ਮ ਸਿੰਘ ਘਰੋਂ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਰਾਧਾ ਸਵਾਮੀ ਸਤਿਸੰਗ ਘਰ ਸੇਵਾ ਲਈ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਚੱਕ ਗੁੱਜਰਾਂ ਨੇੜੇ ਪਹੁੰਚੇ ਤਾਂ ਇਕ ਦੋਆਬਾ ਰੋਡਵੇਜ਼ ਦੀ ਤੇਜ਼ ਰਫ਼ਤਾਰ ਬੱਸ ਰੇਸ਼ਮ ਸਿੰਘ ਨੂੰ ਐਕਟਿਵਾ ਸਮੇਤ ਕਰੀਬ 150 ਮੀਟਰ ਦੂਰ ਤੱਕ ਘੜੀਸਦੀ ਲੈ ਗਈ। ਇਸ ਹਾਦਸੇ ਵਿਚ ਰੇਸ਼ਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

PunjabKesari

ਗੁੱਸੇ ਵਿਚ ਆਏ ਪਰਿਵਾਰ ਵੱਲੋਂ ਹੁਸ਼ਿਆਰਪੁਰ-ਜਲੰਧਰ ਰੋਡ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਬੱਸ ਦੇ ਫਰਾਰ ਡਰਾਈਵਰ ਅਤੇ ਕੰਡਕਟਰ ਨੂੰ ਫੜਿਆ ਜਾਵੇ, ਇਸ ਦੇ ਬਾਅਦ ਹੀ ਜਾਮ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ। 

PunjabKesari

PunjabKesari

PunjabKesari

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS