ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ

ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚਾਂਦਪੁਰ ਬੇਲਾ ਵਿੱਚ ਸ਼ਰੇਆਮ ਗੈਰ-ਕਾਨੂੰਨੀ ਮਾਈਨਿੰਗ ਹੋਣ ਦਾ ਦਾਅਵਾ ਕੀਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਇਲਾਕਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ 'ਚ ਆਉਂਦਾ ਹੈ।

PunjabKesari

ਖਹਿਰਾ ਨੇ ਆਪਣੇ ਟਵੀਟ 'ਚ ਖ਼ੁਲਾਸਾ ਕੀਤਾ ਕਿ ਹੁਣ 'ਆਪ' ਦੇ ਆਪਣੇ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਵੀ ਇਸ ਮਾਈਨਿੰਗ ਮਾਫ਼ੀਆ ਵਿਰੁੱਧ ਝੰਡਾ ਚੁੱਕਿਆ ਹੈ ਪਰ ਸਰਕਾਰ ਵੱਲੋਂ ਇਸ ਦਾ ਕੋਈ ਅਸਰ ਨਹੀਂ ਵੇਖਿਆ ਜਾ ਰਿਹਾ ਅਤੇ ਨਾ ਹੀ ਕੋਈ ਕਾਰਵਾਈ ਹੋਈ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਪੁਰਾਣੇ ਵਾਅਦਿਆਂ ਦੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਪੰਜਾਬ 'ਚੋਂ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਕੇ 20,000 ਕਰੋੜ ਰੁਪਏ ਦਾ ਮਾਲੀਆ ਪੈਦਾ ਕਰਨ ਦਾ ਵਾਅਦਾ ਕੀਤਾ ਸੀ ਪਰ ਖਹਿਰਾ ਮੁਤਾਬਕ ਪਿਛਲੇ 4 ਸਾਲਾਂ ਦੌਰਾਨ ਪੰਜਾਬ 'ਚ ਮਾਈਨਿੰਗ ਤੋਂ ਹੋਣ ਵਾਲੀ ਆਮਦਨ ਅਜੇ ਵੀ ਸਿਰਫ਼ 200-300 ਕਰੋੜ ਰੁਪਏ ਦੇ ਵਿਚਕਾਰ ਹੀ ਹੈ। ਸੁਖਪਾਲ ਖਹਿਰਾ ਨੇ ਸਿੱਧਾ ਸਵਾਲ ਪੁੱਛਦਿਆਂ ਕਿਹਾ ਕਿ ਬਾਕੀ ਦੇ 19,800 ਕਰੋੜ ਰੁਪਏ ਹੁਣ ਕਿੱਥੇ ਜਾ ਰਹੇ ਹਨ?"

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS