'ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਵੀ ਜ਼ਮੀਨ ਦੀ ਨਿਸ਼ਾਨਦੇਹੀ ਦੇ ਹੁਕਮ ਦਿੱਤੇ', ਸੁਖਪਾਲ ਖਹਿਰਾ ਦਾ ਵੱਡਾ ਤੰਜ (ਵੀਡੀਓ)

'ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਵੀ ਜ਼ਮੀਨ ਦੀ ਨਿਸ਼ਾਨਦੇਹੀ ਦੇ ਹੁਕਮ ਦਿੱਤੇ', ਸੁਖਪਾਲ ਖਹਿਰਾ ਦਾ ਵੱਡਾ ਤੰਜ (ਵੀਡੀਓ)

ਭੁਲੱਥ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿਆਸੀ ਬਦਲਾਖ਼ੋਰੀ ਦੇ ਦੋਸ਼ ਲਾਏ ਹਨ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ ਹਨ। ਖਹਿਰਾ ਨੇ ਇਲਜ਼ਾਮ ਲਾਇਆ ਕਿ ਇਹ ਕਾਰਵਾਈ ਨਾ ਸਿਰਫ ਛੁੱਟੀ ਵਾਲੇ ਦਿਨ ਕੀਤੀ ਜਾ ਰਹੀ ਹੈ, ਸਗੋਂ ਇਸ ਸਬੰਧੀ ਕਿਸੇ ਨੂੰ ਕੋਈ ਵੀ ਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਕਿਸੇ ਨੇ ਇਸ ਨਿਸ਼ਾਨਦੇਹੀ ਦੀ ਮੰਗ ਕੀਤੀ ਸੀ।

ਸੁਖਪਾਲ ਖਹਿਰਾ ਨੇ ਇਸ ਕਾਰਵਾਈ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਕੁੱਝ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ 16 ਮਾਰਚ ਨੂੰ ਵਿਧਾਨ ਸਭਾ ਦੇ ਆਖ਼ਰੀ ਦਿਨ ਹਰਪਾਲ ਚੀਮਾ ਵਰਗੇ ਮੰਤਰੀ ਉਨ੍ਹਾਂ ਨੂੰ ਸਦਨ 'ਚ ਬਦਨਾਮ ਕਰ ਸਕਣ। ਖਹਿਰਾ ਨੇ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕਦਿਆਂ ਇਸ ਨੂੰ ਉੁਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸਿਆ ਹੈ।

ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਵੀ ਸਰਕਾਰ ਤੋਂ ਡਰਦੇ ਹਨ ਅਤੇ ਇਹ ਅਧਿਕਾਰੀ ਸਿਰਫ ਲੋਕਾਂ ਦੇ ਘਰ ਢਾਹੁਣ ਲਈ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖਹਿਰਾ ਡਰਨ ਵਾਲਾ ਨਹੀਂ ਹੈ ਅਤੇ ਇਨ੍ਹਾਂ ਨੇ ਜਿਹੜੀਆਂ ਰਿਪੋਰਟਾਂ ਕੱਢਵਾਉਣੀਆਂ ਹਨ, ਕੱਢਵਾ ਲੈਣ।

ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 

Credit : www.jagbani.com

  • TODAY TOP NEWS