ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਜਲੰਧਰ- ਪੰਜਾਬ ਦੇ ਮੌਸਮ ਵਿਚ ਕੁਝ ਦਿਨਾਂ ਤਕ ਤਬਦੀਲੀ ਰਹਿਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਚਿਤਾਵਨੀ ਦਿੰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ 18 ਤਾਰੀਖ਼ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ 5 ਦਿਨ ਅਹਿਮ ਰਹਿਣ ਵਾਲੇ ਹਨ। 18 ਤਾਰੀਖ਼ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਦੇ ਹੋਏ ਗਰਜ ਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਦੇ ਅਨੁਸਾਰ ਇਸ ਦੌਰਾਨ ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ, ਜਿਸ ਕਾਰਨ ਮੌਸਮ ਅਚਾਨਕ ਤਬਦੀਲ ਹੋ ਸਕਦਾ ਹੈ।

ਮੌਸਮ ਵਿਭਾਗ ਦੇ ਮੁਖੀ ਸੁਰੇਂਦਰ ਪਾਲ ਦੇ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿਚ 15 ਮਾਰਚ ਨੂੰ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਵੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਕਰੀਬ 29 ਡਿਗਰੀ ਸੈਲਸੀਅਸ ਰਹਿਣ ਦਾ ਅੰਦਾਜ਼ਾ ਹੈ, ਜਦਕਿ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 14 ਤੋਂ 18 ਮਾਰਚ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 

ਜ਼ਿਕਰਯੋਗ ਹੈ ਕਿ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਮੌਸਮ ਵਿਚ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਸਿਸਟਮ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ’ਚ ਬੱਦਲਵਾਈ ਅਤੇ ਬਾਰਿਸ਼ ਦੀ ਸਥਿਤੀ ਬਣ ਰਹੀ ਹੈ। ਇਸ ਨਾਲ ਦਿਨ ਦੇ ਤਾਪਮਾਨ ’ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।

PunjabKesari

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 15 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਫਿਰੋਜ਼ਪੁਰ, ਤਰਨਤਾਰਨ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 16 ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 17 ਮਾਰਚ ਨੂੰ  ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 18 ਮਾਰਚ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS