ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਕੀ ਬੋਲੇ

ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਕੀ ਬੋਲੇ

ਭਦੌੜ : ਸ਼੍ਰੋਮਣੀ ਅਕਾਲੀ ਦਲ ਦੀ ਭਦੌੜ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਸ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੈਨਸ਼ਨ ਨੂੰ ਲੈ ਕੇ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਇਸ ਸਰਕਾਰ ਤੋਂ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ  ਮੈਂ ਅੱਜ ਪੁੱਛਣਾ ਚਾਹੁੰਦਾ ਹਾਂ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਰਪਾਲ ਚੀਮਾ ਨੇ ਬਜਟ ਘੱਟ ਪੇਸ਼ ਕੀਤਾ ਪਰ ਉਹ ਭਲਵਾਨ ਜ਼ਿਆਦਾ ਬਣੀ ਬੈਠੇ ਸੀ। ਉਨ੍ਹਾਂ ਨੇ 'ਆਪ' ਸਰਕਾਰ ਦਾ ਚੋਣਾਂ ਵੇਲੇ ਦਾ ਪੋਸਟਰ ਦਿਖਾਉਂਦਿਆਂ ਕਿਹਾ ਕਿ ਇਸ 'ਚ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਮਾਨ 'ਤੇ ਵੱਡਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਤਾਂ ਦਿੱਲੀ ਵਾਲਿਆਂ ਦੇ ਪੈਰੀਂ ਪੈ ਰਿਹਾ ਹੈ, ਜਿਹੜਾ ਬਾਬੂ ਪੰਜਾਬ ਨੂੰ ਲੁੱਟ ਕੇ ਲੈ ਗਿਆ। ਉਨ੍ਹਾਂ ਕਿਹਾ ਕਿ ਹੁਣ ਇਸ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਡੀ. ਜੀ. ਪੀ. ਪੱਕਾ ਚਾਹੀਦਾ ਹੈ, ਜੋ ਪੰਜਾਬੀਆਂ ਦੀ ਜਾਨ-ਮਾਲ ਦੀ ਰੱਖਿਆ ਕਰੇ ਪਰ ਜੇਕਰ ਡੀ. ਜੀ. ਪੀ. ਕੱਚਾ ਹੋਵੇਗਾ ਤਾਂ ਉਹ ਆਪਣੀ ਕੁਰਸੀ ਬਚਾਉਣ ਦੀ ਗੱਲ ਕਰੇਗਾ। ਉਨ੍ਹਾਂ ਨੇ ਇੱਥੇ ਡੀ. ਜੀ. ਪੀ. ਗੌਰਵ ਯਾਦਵ 'ਤੇ ਤਿੱਖਾ ਤੰਜ ਕੱਸਿਆ।

ਉੁਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੇਲੇ ਸਾਰੇ ਪੇਅ ਕਮਿਸ਼ਨ ਲਾਗੂ ਹੋਏ ਹਨ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਪੰਜਾਬ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਜੇਕਰ ਮੁਲਾਜ਼ਮ ਨੂੰ ਉਸ ਦਾ ਹੱਕ ਮਿਲੇਗਾ ਤਾਂ ਪੰਜਾਬ 'ਚ ਲਾਅ ਐਂਡ ਆਰਡਰ ਬਰਕਰਾਰ ਰਹੇਗਾ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਲ 2027 'ਚ ਤੁਹਾਡੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਪੰਜਾਬ 'ਚ ਸਰਕਾਰ ਬਣੇਗੀ। ਉਨ੍ਹਾਂ ਨੇ ਅੱਜ ਪੰਜਾਬ ਦੇ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਇਸ ਲਈ ਉਨ੍ਹਾਂ ਨੇ ਖੇਤਰੀ ਪਾਰਟੀ ਅਕਾਲੀ ਦਲ ਨੂੰ ਪੰਜਾਬ 'ਚ ਲਿਆਉਣ ਦੀ ਲੋਕਾਂ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS