ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ

ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ

ਜਲੰਧਰ : ਮਹਾਨਗਰ ਦੇ ਅਧੀਨ ਆਉਂਦੇ ਭਾਰਗਵ ਕੈਂਪ ਥਾਣੇ ਦੇ ਅੰਦਰ ਦੋ ਧਿਰਾਂ ਵਿਚਾਲੇ ਆਪਸੀ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ ਪੁਲਸ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਹੋਇਆ, ਜਿਸ ਕਾਰਨ ਥਾਣੇ ਦੇ ਅੰਦਰ ਕੁਝ ਦੇਰ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਅਨੁਸਾਰ ਕਿਸੇ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਥਾਣੇ ਪਹੁੰਚੀਆਂ ਹੋਈਆਂ ਸਨ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸਬਾਜ਼ੀ ਸ਼ੁਰੂ ਹੋ ਗਈ, ਜੋ ਦੇਖਦੇ ਹੀ ਦੇਖਦੇ ਗੱਲ ਇੰਨੀ ਵਧ ਗਈ ਕਿ ਦੋਵੇਂ ਪੱਖ ਇਕ-ਦੂਜੇ 'ਤੇ ਟੁੱਟ ਪਏ ਅਤੇ ਜੰਮ ਕੇ ਮੁੱਕੇਬਾਜ਼ੀ ਹੋਣ ਲੱਗੀ।

ਇਸ ਪੂਰੀ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦੋਵਾਂ ਧਿਰਾਂ ਦੇ ਲੋਕ ਇਕ-ਦੂਜੇ ਨੂੰ ਲਗਾਤਾਰ ਮੁੱਕੇ ਮਾਰ ਰਹੇ ਹਨ, ਜਦੋਂ ਕਿ ਆਸ-ਪਾਸ ਮੌਜੂਦ ਲੋਕ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

ਥਾਣੇ ਵਿੱਚ ਮੌਜੂਦ ਪੁਲਸ ਕਰਮਚਾਰੀਆਂ ਨੇ ਤੁਰੰਤ ਬਚਾਅ ਕਰਦੇ ਹੋਏ ਦੋਵਾਂ ਧਿਰਾਂ ਨੂੰ ਵੱਖ ਕੀਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲਸ ਨੇ ਦੋਵਾਂ ਪੱਖਾਂ ਨੂੰ ਸ਼ਾਂਤ ਕਰਵਾਇਆ। ਜਦੋਂ ਇਸ ਮਾਮਲੇ ਬਾਰੇ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਵਾਂ ਪੱਖਾਂ ਨੂੰ ਸ਼ਾਂਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਮੁਤਾਬਕ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Credit : www.jagbani.com

  • TODAY TOP NEWS