ਇੰਟਰਨੈਸ਼ਨਲ ਡੈਸਕ : ਪੂਰਬੀ ਨੇਪਾਲ ਦੇ ਖੋਟਾਂਗ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੁੱਧਵਾਰ ਸਵੇਰੇ ਲੈਂਡਿੰਗ ਦੌਰਾਨ 'ਏਅਰ ਡਾਇਨੈਸਟੀ' ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਸਵੇਰੇ ਕਰੀਬ 11:51 ਵਜੇ ਉਸ ਸਮੇਂ ਵਾਪਰਿਆ ਜਦੋਂ ਹੈਲੀਕਾਪਟਰ ਇੱਕ ਖੇਤ ਵਿੱਚ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ, ਰਜਿਸਟ੍ਰੇਸ਼ਨ ਨੰਬਰ 9N-ASQ ਵਾਲਾ ਇਹ ਹੈਲੀਕਾਪਟਰ ਕਾਠਮੰਡੂ ਤੋਂ ਇੱਕ ਮ੍ਰਿਤਕ ਦੇਹ ਲੈ ਕੇ ਖੋਟਾਂਗ ਲਈ ਰਵਾਨਾ ਹੋਇਆ ਸੀ। ਖੋਟਾਂਗ ਦੀ ਮੁੱਖ ਜ਼ਿਲ੍ਹਾ ਅਧਿਕਾਰੀ ਰੇਖਾ ਕੰਡਲ ਨੇ ਦੱਸਿਆ ਕਿ ਹੈਲੀਕਾਪਟਰ ਖੇਤਾਂ ਵਿੱਚ ਲੈਂਡਿੰਗ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ।
ਕੰਪਨੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹੈਲੀਕਾਪਟਰ ਵਿੱਚ ਪਾਇਲਟ ਸਬਿਨ ਥਾਪਾ ਸਮੇਤ ਕੁੱਲ 5 ਯਾਤਰੀ ਸਵਾਰ ਸਨ। ਇਸ ਹਾਦਸੇ ਵਿੱਚ ਇੱਕ ਯਾਤਰੀ ਜ਼ਖਮੀ ਹੋ ਗਿਆ ਹੈ, ਜਦੋਂ ਕਿ ਪਾਇਲਟ ਅਤੇ ਬਾਕੀ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਜ਼ਖਮੀ ਯਾਤਰੀ ਨੂੰ ਬਚਾਉਣ ਲਈ ਕੰਪਨੀ ਵੱਲੋਂ ਇੱਕ ਹੋਰ ਹੈਲੀਕਾਪਟਰ (9N-ANA) ਮੌਕੇ 'ਤੇ ਭੇਜਿਆ ਗਿਆ ਹੈ। ਮੁਢਲੀ ਜਾਂਚ ਵਿੱਚ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੈਂਡਿੰਗ ਦੇ ਸਮੇਂ ਚੱਲ ਰਹੀਆਂ ਤੇਜ਼ ਹਵਾਵਾਂ ਜਾਂ ਉੱਡ ਰਹੀ ਧੂੜ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com