3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ ਪੰਜਾਬ 'ਚ ਮਚਾਈ ਸਨਸਨੀ

3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ ਪੰਜਾਬ 'ਚ ਮਚਾਈ ਸਨਸਨੀ

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਬੀਤੇ ਕੁਝ ਦਿਨਾਂ ਤੋਂ ਬੇਹੱਦ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਪੰਜਾਬੀ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ਨੂੰ ਡੂੰਘੀ ਚਿੰਤਾ ਵਿੱਚ ਪਾ ਦਿੱਤਾ ਹੈ। ਪਿਛਲੇ ਸਿਰਫ਼ 3 ਦਿਨਾਂ ਦੇ ਅੰਦਰ ਹੀ ਕੈਨੇਡਾ ਦੇ 3 ਵੱਖ-ਵੱਖ ਸੂਬਿਆਂ ਵਿੱਚ 3 ਪੰਜਾਬੀ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਬੀਤੇ ਦਿਨ ਅਲਬਰਟਾ ਸੂਬੇ ਵਿੱਚ ਹੋਈ ਇੱਕ ਵਾਰਦਾਤ ਦੌਰਾਨ ਬਿਰਿੰਦਰ ਸਿੰਘ (22) ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਦੀ ਫਿਲਹਾਲ ਸਥਾਨਕ ਪੁਲਸ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਸਸਕੈਚਵਨ 'ਚ ਇਕ ਪੰਜਾਬੀ ਵਪਾਰੀ ਦਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਬ੍ਰਿਟਿਸ਼ ਕੋਲੰਬੀਆ 'ਚ ਇੱਕ ਪੰਜਾਬੀ ਨੌਜਵਾਨ ਗੁਰਕੀਰਤ ਸਿੰਘ ਦਾ ਕਤਲ ਕਰ ਦਿੱਤਾ ਗਿਆ।

ਕੈਨੇਡਾ ਵਿੱਚ ਪਿਛਲੇ ਕੁਝ ਸਮੇਂ ਤੋਂ ਗੈਂਗਵਾਰ ਅਤੇ ਨਸਲੀ ਭੇਦਭਾਵ ਦੀਆਂ ਘਟਨਾਵਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬੀ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਦਿਨ-ਦਿਹਾੜੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ 'ਤੇ ਦਬਾਅ ਬਣਾਉਣ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਨ੍ਹਾਂ ਘਟਨਾਵਾਂ 'ਤੇ ਦੁੱਖ ਪ੍ਰਗਟਾਇਆ ਹੈ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਬਣਾਉਣ ਦਾ ਭਰੋਸਾ ਦਿੱਤਾ ਹੈ।

ਸੁਰੱਖਿਆ ਮਾਹਿਰਾਂ ਅਨੁਸਾਰ, ਕੈਨੇਡਾ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕਾਰੋਬਾਰ ਕਾਰਨ ਨੌਜਵਾਨ ਅਪਰਾਧ ਦੀ ਦਲਦਲ ਵਿੱਚ ਫਸ ਰਹੇ ਹਨ। ਨਵੇਂ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਖ਼ਾਸ ਤੌਰ 'ਤੇ ਸਾਵਧਾਨ ਰਹਿਣ ਅਤੇ ਮਾੜੀ ਸੰਗਤ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਹ ਘਟਨਾਵਾਂ ਉਨ੍ਹਾਂ ਮਾਪਿਆਂ ਲਈ ਵੱਡਾ ਸਦਮਾ ਹਨ ਜੋ ਆਪਣੇ ਬੱਚਿਆਂ ਨੂੰ ਸੁਨਹਿਰੀ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜਦੇ ਹਨ। ਇਸ ਮੌਕੇ ਹੁਣ ਕੈਨੇਡਾ ਸਰਕਾਰ ਨੂੰ ਸਖ਼ਤ ਕਾਨੂੰਨ ਲਾਗੂ ਕਰਕੇ ਪ੍ਰਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਏ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS