ਜਲੰਧਰ- ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਰਿਹਾਅ ਹੋਣ ਤੋਂ ਬਾਅਦ ਭਾਜਪਾ ਆਗੂ ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਇਸ ਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਹੈ।

ਜ਼ਮਾਨਤ ਮਿਲਣ ਮਗਰੋਂ ਅਦਾਲਤ ਵਿਚੋਂ ਬਾਹਰ ਆ ਕੇ ਭਾਜਪਾ ਆਗੂਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸਮਰਥਕਾਂ ਵੱਲੋਂ 'ਪੰਜਾਬ ਵਿੱਚ ਤਾਨਾਸ਼ਾਹੀ ਨਹੀਂ ਚਲੇਗੀ', 'ਭਗਵੰਤ ਮਾਨ ਮੁਰਦਾਬਾਦ' ਅਤੇ 'ਆਮ ਆਦਮੀ ਪਾਰਟੀ ਮੁਰਦਾਬਾਦ' ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਭਾਜਪਾ ਆਗੂ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ, ਜਿਨ੍ਹਾਂ ਦਾ ਆਗੂਆਂ ਦਾ ਭਰਵਾਂ ਸਵਾਗਤ ਕੀਤਾ।


ਆਪਣੇ ਬਿਆਨ 'ਚ ਸ਼ੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ ਸਮੇਤ ਹੋਰ ਭਾਜਪਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਦਾ ਕੋਈ ਕਾਨੂੰਨੀ ਆਧਾਰ ਨਹੀਂ ਸੀ ਅਤੇ ਇਹ ਸਿਰਫ਼ ਸਿਆਸੀ ਬਦਲਾਖੋਰੀ ਦੀ ਨੀਅਤ ਨਾਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਕੀਲਾਂ ਵੱਲੋਂ ਅਦਾਲਤ 'ਚ ਬਹੁਤ ਹੀ ਪ੍ਰਭਾਵਸ਼ਾਲੀ ਦਲੀਲਾਂ ਪੇਸ਼ ਕੀਤੀਆਂ ਗਈਆਂ, ਜਿਸ ਕਰਕੇ ਜੱਜ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਸੁਸ਼ੀਲ ਰਿੰਕੂ ਨੇ ਜ਼ੋਰ ਦੇ ਕੇ ਕਿਹਾ ਕਿ ਸੱਚ ਹਮੇਸ਼ਾ ਸੱਚ ਹੀ ਰਹਿੰਦਾ ਹੈ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕਾਰਵਾਈਆਂ ਕਰਕੇ ਸੱਚ ਦੀ ਆਵਾਜ਼ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਜਿਹੀ ਤਾਨਾਸ਼ਾਹੀ ਪੰਜਾਬ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com