ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ-ਚੰਡੀਗੜ੍ਹ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸੈਕਟਰ 9 ਦੀ ਮਾਰਕੀਟ ਨੇੜੇ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ 11 ਦੀ ਪਲਿਸ ਅਤੇ ਡੀ. ਐੱਸ. ਪੀ. ਦਲਬੀਰ ਸਿੰਘ ਮੌਕੇ ’ਤੇ ਆਪਣੀ ਟੀਮ ਸਮੇਤ ਪਹੁੰਚੇ।

PunjabKesari

ਇਸ ਦੇ ਨਾਲ ਹੀ ਮੌਕੇ ਤੋਂ ਸਬੂਤ ਇਕੱਠਾ ਕਰਨ ਅਤੇ ਚਸ਼ਮਦੀਦਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਜਿੰਮ ਵਿਚੋਂ ਬਾਹਰ ਨਿਕਲਦਿਆਂ ਹੀ ਨੌਜਵਾਨ ਨੂੰ ਗੋਲ਼ੀ ਮਾਰ ਗਈ। ਬਾਈਕ ਸਵਾਰ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ 12 ਗੋਲ਼ੀਆਂ ਚਲਾਈਆਂ। ਗੋਲ਼ੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਦੀ ਸੀਟ ‘ਤੇ ਡਿੱਗ ਪਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਪਹਿਲਾਂ ਧਮਕੀਆਂ ਮਿਲ ਚੁੱਕੀਆਂ ਸਨ। ਜਿੱਥੇ ਇਹ ਘਟਨਾ ਵਾਪਰੀ ਹੈ, ਉਸ ਤੋਂ ਸਿਰਫ਼ ਦੋ ਜਾਂ ਤਿੰਨ ਮਿੰਟ ਦੀ ਦੂਰੀ ‘ਤੇ ਹੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਐੱਸ. ਐੱਸ. ਪੀ. ਦਾ ਦਫ਼ਤਰ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS