ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਠੰਡੀਆਂ ਹਵਾਵਾਂ ਚੱਲਣ ਦੇ ਨਾਲ-ਨਾਲ ਬੱਦਲਵਾਈ ਵੀ ਬਣੀ ਹੋਈ ਹੈ। ਉਥੇ ਹੀ ਮੌਸਮ ਵਿਭਾਗ ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਅਗਲੇ ਪੰਜ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 22 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ।


ਤਾਜ਼ਾ ਜਾਣਕਾਰੀ ਮੁਤਾਬਕ ਆਉਣ ਵਾਲੇ ਦੋ ਦਿਨਾਂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਅਗਲੇ 48 ਘੰਟੇ ਮੌਸਮ ਨੂੰ ਲੈ ਕੇ ਪੰਜਾਬ ਲਈ ਅਹਿਮ ਮੰਨੇ ਜਾ ਰਹੇ ਹਨ। ਭਾਰੀ ਮੀਂਹ ਪੈਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅੱਜ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਉਥੇ ਹੀ 19 ਮਾਰਚ ਦਿਨ ਵੀਰਵਾਰ ਨੂੰ ਮੌਸਮ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। 19 ਮਾਰਚ ਨੂੰ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ. ਏ. ਐੱਸ. ਨਗਰ (ਮੋਹਾਲੀ) ਅਤੇ ਫਤਹਿਗੜ੍ਹ ਸਾਹਿਬ ਵਿੱਚ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਇਥੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਲਿਸ਼ਕਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ 'ਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 

ਇਸੇ ਤਰ੍ਹਾਂ 20 ਮਾਰਚ ਸ਼ੁੱਕਰਵਾਰ ਨੂੰ ਵੀ ਖ਼ਰਾਬ ਮੌਸਮ ਦਾ ਕਹਿਰ ਜਾਰੀ ਰਹੇਗਾ। ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਪੂਰੇ ਸੂਬੇ ਵਿਚ ਭਾਰੀ ਮੀਂਹ ਲਈ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS