ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ ਹੁਕਮ

ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ ਹੁਕਮ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਪੈਟਰੋਲ, ਡੀਜ਼ਲ, ਸੀ.ਐੱਨ.ਜੀ. (CNG) ਅਤੇ ਐੱਲ.ਪੀ.ਜੀ. (LPG) ਦੀ ਸਪਲਾਈ ਨੂੰ ਸੁਚਾਰੂ ਬਣਾਉਣ ਅਤੇ ਜਮ੍ਹਾਂਖੋਰੀ ਨੂੰ ਰੋਕਣ ਲਈ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ।

ਕੋਈ ਕਿੱਲਤ ਨਹੀਂ, ਘਬਰਾਉਣ ਦੀ ਲੋੜ ਨਹੀਂ
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਚੰਡੀਗੜ੍ਹ ਵਿੱਚ ਤੇਲ ਅਤੇ ਗੈਸ ਦੀ ਕੋਈ ਕਮੀ ਨਹੀਂ ਹੈ। ਇਹ ਹੁਕਮ ਕੁਝ ਵਪਾਰੀਆਂ ਅਤੇ ਅਦਾਰਿਆਂ ਵੱਲੋਂ ਕੀਤੀ ਜਾ ਰਹੀ ਜਮ੍ਹਾਂਖੋਰੀ ਅਤੇ ਨਕਲੀ ਕਿੱਲਤ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ।

ਜਮ੍ਹਾਂਖੋਰੀ 'ਤੇ ਪਾਬੰਦੀ: ਘਰੇਲੂ ਐੱਲ.ਪੀ.ਜੀ. ਦੀ ਦੁਰਵਰਤੋਂ, ਦੁੱਗਣੀ ਸਟਾਕਿੰਗ ਅਤੇ ਵੱਧ ਕੀਮਤ ਵਸੂਲਣ 'ਤੇ ਮੁਕੰਮਲ ਰੋਕ ਲਗਾਈ ਗਈ ਹੈ।
ਤੇਲ ਕੰਪਨੀਆਂ ਲਈ ਹਦਾਇਤਾਂ: ਸਾਰੀਆਂ ਤੇਲ ਕੰਪਨੀਆਂ ਨੂੰ ਰੋਜ਼ਾਨਾ ਸਟਾਕ ਅਤੇ ਸਪਲਾਈ ਦੀ ਰਿਪੋਰਟ ਖੁਰਾਕ ਤੇ ਸਪਲਾਈ ਵਿਭਾਗ ਨੂੰ ਦੇਣੀ ਪਵੇਗੀ।
ਜ਼ਰੂਰੀ ਸੇਵਾਵਾਂ ਨੂੰ ਪਹਿਲ: ਹਸਪਤਾਲਾਂ, ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਨੂੰ ਤੇਲ ਤੇ ਗੈਸ ਦੀ ਸਪਲਾਈ ਨਿਰਵਿਘਨ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਕੰਟਰੋਲ ਰੂਮ ਸਥਾਪਿਤ: ਸ਼ਿਕਾਇਤਾਂ ਲਈ ਸੈਕਟਰ-17 ਸਥਿਤ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਕੰਟਰੋਲ ਰੂਮ ਬਣਾਇਆ ਗਿਆ ਹੈ। ਲੋਕ ਕਾਲਾਬਾਜ਼ਾਰੀ ਬਾਰੇ ਨੋਡਲ ਅਫ਼ਸਰ ਸ਼੍ਰੀ ਸੁਮਿਤ ਜਿੰਦਲ (ਇੰਸਪੈਕਟਰ) ਨੂੰ ਫੋਨ ਨੰਬਰ 0172-2703956 'ਤੇ ਰਿਪੋਰਟ ਕਰ ਸਕਦੇ ਹਨ।

ਸਖ਼ਤ ਕਾਰਵਾਈ ਦੀ ਚਿਤਾਵਨੀ
ਇਹ ਹੁਕਮ 17 ਮਾਰਚ 2026 ਤੋਂ ਲਾਗੂ ਹੋ ਗਏ ਹਨ ਅਤੇ 16 ਅਪ੍ਰੈਲ 2026 ਤੱਕ ਪ੍ਰਭਾਵੀ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀ ਧਾਰਾ 223 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS