ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਕਾਦੀਆ–ਪਿੰਡ ਖੁਜਾਲਾ ਵਿਚ ਮਾਮੂਲੀ ਤਕਰਾਰ ਖੂਨੀ ਝਗੜੇ ਵਿਚ ਬਦਲ ਗਈ, ਜਿਸ ਦੌਰਾਨ ਇਕ ਨੌਜਵਾਨ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ, ਜੋ ਵਧਦਾ ਵਧਦਾ ਹਿੰਸਕ ਹੋ ਗਿਆ। ਇਸ ਦੌਰਾਨ ਜੋਬਨਜੀਤ ਸਿੰਘ ਨੇ ਹਰਮਨਪ੍ਰੀਤ ਸਿੰਘ ਉਰਫ ਬਬਲੂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS