ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਹੇਠ ਆਉਂਦੇ ਪਿੰਡ ਕੋਟ ਹਿਰਦੇਰਾਮ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਆਗੂ ਲਵਪ੍ਰੀਤ ਸਿੰਘ ਨੂੰ ਪੁਲਸ ਨੇ 4.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਨਾਲ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ ਦੋਸ਼ੀ ਸਕਾਰਪਿਓ ਗੱਡੀ ਵਿੱਚ ਆਪਣੇ ਦੋਸਤਾਂ ਨਾਲ ਜਾ ਰਿਹਾ ਸੀ ਅਤੇ ਪੁਲਸ ਨੇ ਮਹਿਤਾ ਇਲਾਕੇ ਵਿੱਚ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ। ਇਸ ਦੌਰਾਨ ਪੁਲਸ ਨੇ ਉਸ ਕੋਲੋਂ 4.3 ਕਿਲੋ ਹੈਰੋਇਨ ਦੇ ਨਾਲ 30 ਬੋਰ ਦਾ ਅਸਲਾ ਵੀ ਬਰਾਮਦ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਸਿੰਘ ਮਜੀਠਾ ਦੇ ਪਿੰਡ ਕੋਟ ਹਿਰਦੇਰਾਮ ਦਾ ਰਹਿਣ ਵਾਲਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਘਟਨਾ ਨਾਲ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com