ਪਾਕਿਸਤਾਨ ਨੇ ਈਦ ਦਾ ਵੀ ਨਾ ਕੀਤਾ ਲਿਹਾਜ਼ ! ਸੀਜ਼ਫਾਇਰ ਦੇ ਬਾਵਜੂਦ ਦਾਗੇ 70 ਗੋਲ਼ੇ

ਪਾਕਿਸਤਾਨ ਨੇ ਈਦ ਦਾ ਵੀ ਨਾ ਕੀਤਾ ਲਿਹਾਜ਼ ! ਸੀਜ਼ਫਾਇਰ ਦੇ ਬਾਵਜੂਦ ਦਾਗੇ 70 ਗੋਲ਼ੇ

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ 'ਚ ਛਿੜੀ ਜੰਗ ਨੇ ਪੂਰੇ ਮਿਡਲ ਈਸਟ 'ਚ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਅਫ਼ਗਾਨਿਤਾਨ ਤੇ ਪਾਕਿਸਤਾਨ ਵਿਚਾਲੇ ਈਦ ਕਾਰਨ ਜੋ ਜੰਗਬੰਦੀ ਦਾ ਐਲਾਨ ਕੀਤਾ ਗਿਆ ਸੀ, ਉਹ ਵੀ ਟੁੱਟ ਗਿਆ ਹੈ। ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਸਰਹੱਦੀ ਵਿਵਾਦ ਨੇ ਉਸ ਸਮੇਂ ਹਿੰਸਕ ਰੂਪ ਲੈ ਲਿਆ ਜਦੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ 'ਤੇ ਹੋਈ ਜੰਗਬੰਦੀ ਦੇ ਬਾਵਜੂਦ ਪਾਕਿਸਤਾਨੀ ਫ਼ੌਜ ਨੇ ਅਫ਼ਗਾਨਿਸਤਾਨ ਦੇ ਕੁਨਾਰ ਸੂਬੇ ਵਿੱਚ 70 ਤੋਂ ਵੱਧ ਤੋਪਾਂ ਦੇ ਗੋਲੇ ਦਾਗੇ। 

ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨੇ ਪਾਕਿਸਤਾਨੀ ਹਵਾਈ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੰਗਲਵਾਰ ਨੂੰ ਹੋਏ ਹਮਲਿਆਂ ਵਿੱਚ 400 ਤੋਂ ਵੱਧ ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਇੱਕ ਨਸ਼ਾ ਛਡਾਊ ਕੇਂਦਰ ਵਿੱਚ ਇਲਾਜ ਅਧੀਨ ਮਰੀਜ਼ ਸਨ। ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਨੇ ਆਪਣੀ ਹਮਲਾਵਰ ਨੀਤੀ ਨਾ ਬਦਲੀ ਤਾਂ ਅਫ਼ਗਾਨ ਫ਼ੌਜ ਆਪਣੀ ਪ੍ਰਭੂਸੱਤਾ ਦੀ ਰੱਖਿਆ ਲਈ ਮੂੰਹਤੋੜ ਜਵਾਬ ਦੇਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS