ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ

ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ

ਅੰਮ੍ਰਿਤਸਰ- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਲੰਧਰ ਦੇ ਪ੍ਰਧਾਨ ’ਤੇ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਨਰੇਸ਼ ਕੁਮਾਰ ਅਤੇ ਉਸ ਦੇ ਸਾਥੀਆਂ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੇ ਸਬੰਧ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਕਲਮ-ਛੋੜ ਹੜਤਾਲ ਖ਼ਤਮ ਹੋ ਗਈ ਹੈ। ਅੰਮ੍ਰਿਤਸਰ ਦੇ ਡੀ. ਸੀ. ਦਲਵਿੰਦਰਜੀਤ ਸਿੰਘ ਅਤੇ ਐੱਸ. ਐੱਸ. ਪੀ. ਦਿਹਾਤੀ ਸੁਹੈਲ ਕਾਸਿਮ ਮੀਰ ਦੀ ਸਿਆਣਪ ਸਦਕਾ ਇਹ ਮਾਮਲਾ ਹੱਲ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਡੀ. ਸੀ. ਦਫ਼ਤਰ ਵਿਚ ਐੱਸ. ਐੱਸ. ਪੀ. ਦਿਹਾਤੀ, ਜ਼ਿਲਾ ਪ੍ਰਧਾਨ ਅਸੁਨਿਲ ਕੁਮਾਰ ਸ਼ਰਮਾ, ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਹੋਰ ਕਰਮਚਾਰੀ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਐੱਸ. ਐੱਸ. ਪੀ. ਨੇ ਐੱਸ. ਐੱਚ. ਓ. ਨਰੇਸ਼ ਕੁਮਾਰ ਅਤੇ ਉਸ ਦੇ ਸਾਥੀ ਕਾਂਸਟੇਬਲ ਮਲੂਕ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਇਕ ‘ਸਿੱਟ’ ਗਠਿਤ ਕਰ ਦਿੱਤੀ ਗਈ ਹੈ, ਜਿਸ ਵਿਚ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ।

ਕੀ ਸੀ ਮਾਮਲਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਜਾਵੇਗੀ ਸ਼ਿਕਾਇਤ

ਡੀ. ਸੀ. ਦਫ਼ਤਰ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਪੁਲਸ ਅਧਿਕਾਰੀ ਨੇ ਉਨ੍ਹਾਂ ਦਾ ਦਾੜ੍ਹਾ ਨੋਚਣ, ਜਾਤੀਸੂਚਕ ਗਾਲਾਂ ਕੱਢਣ ਅਤੇ ਦੁਮਾਲਾ ਉਤਾਰਨ ਦੀ ਬੱਜਰ ਗ਼ਲਤੀ ਕੀਤੀ ਹੈ। ਇਸ ਸਬੰਧੀ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਵੀ ਸ਼ਿਕਾਇਤ ਕੀਤੀ ਜਾਵੇਗੀ। ਨੰਗਲ ਨੇ ਦੱਸਿਆ ਕਿ ਜਦੋਂ ਤੱਕ ਜਥੇਦਾਰ ਸਾਹਿਬ ਉਨ੍ਹਾਂ ਦੇ ਸਿਰ ’ਤੇ ਦੁਮਾਲਾ ਨਹੀਂ ਸਜਾਉਣਗੇ, ਉਹ ਦੁਮਾਲਾ ਨਹੀਂ ਸਜਾਉਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਅਣਮਨੁੱਖੀ ਰਵੱਈਆ ਪੁਲਸ ਨੇ ਉਨ੍ਹਾਂ ਨਾਲ ਅਪਣਾਇਆ ਹੈ, ਅਜਿਹਾ ਸਲੂਕ ਤਾਂ ਕਿਸੇ ਅਪਰਾਧੀ ਨਾਲ ਵੀ ਨਹੀਂ ਕੀਤਾ ਜਾਂਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS