ਬਠਿੰਡਾ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਜਿਸ ਦੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ 1118 ਕਰੋੜ ਦੇ ਰੇਲ ਪ੍ਰੋਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ। ਕੇਂਦਰ ਸਰਕਾਰ ਨੇ ਪੰਜਾਬ ਲਈ ਇਕ ਵੱਡੇ ਰੇਲ ਪ੍ਰੋਜੈਕਟ ਦਾ ਐਲਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਇਸ 34 ਕਿਲੋਮੀਟਰ ਲੰਬੇ ਰੇਲ ਪ੍ਰੋਜੈਕਟ ਲਈ ਕੇਂਦਰ ਸਰਕਾਰ ਵੱਲੋਂ 1118 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪਹਿਲਾਂ ਰੇਲਵੇ ਵਿਭਾਗ ਇਸ ਪ੍ਰੋਜੈਕਟ ਨੂੰ ਘਾਟੇ ਦਾ ਸੌਦਾ ਦੱਸ ਰਿਹਾ ਸੀ। ਇਸ ਮਸਲੇ ਦੇ ਹੱਲ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com