ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ

ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ

ਜਲੰਧਰ- ਜਲੰਧਰ ਦੇ ਪੱਛਮੀ ਹਲਕੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਜਲੰਧਰ ਪੁਲਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਕ ਲਾਈਵ ਵੀਡੀਓ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਅੰਗੂਰਾਲ ਨੇ ਦੋਸ਼ ਲਾਇਆ ਕਿ ਪੰਜਾਬ ਪੁਲਸ ਅੱਜ ਸਰਕਾਰ ਦੀ 'ਕਠਪੁਤਲੀ' ਬਣ ਕੇ ਰਹਿ ਗਈ ਹੈ ਅਤੇ ਲੋਕਤੰਤਰ ਦੀ ਸ਼ਰੇਆਮ ਕਤਲ ਕੀਤਾ ਜਾ ਰਿਹਾ ਹੈ। 

PunjabKesari

PunjabKesariਭਾਰਗੋ ਕੈਂਪ ਵਿੱਚ ਔਰਤ ਨਾਲ ਬਦਸਲੂਕੀ ਦਾ ਦਾਅਵਾ 
ਸ਼ੀਤਲ ਅੰਗੂਰਾਲ ਨੇ ਖ਼ੁਲਾਸਾ ਕੀਤਾ ਕਿ ਜਲੰਧਰ ਦੇ ਭਾਰਗੋ ਕੈਂਪ ਵਿਚ ਇਕ ਨਿੱਜੀ ਪਰਿਵਾਰਕ ਮਾਮਲੇ ਨੂੰ ਲੈ ਕੇ ਪੁਲਸ ਨੇ ਬੇਹੱਦ ਸ਼ਰਮਨਾਕ ਵਤੀਰਾ ਅਪਣਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਮੁਲਾਜ਼ਮਾਂ ਨੇ ਔਰਤਾਂ (ਮਾਵਾਂ-ਭੈਣਾਂ) ਨੂੰ ਵਾਲਾਂ ਤੋਂ ਫੜ ਕੇ ਸੜਕਾਂ 'ਤੇ ਘੜੀਸਿਆ ਅਤੇ ਉਨ੍ਹਾਂ ਦੇ ਕੱਪੜੇ ਤੱਕ ਪਾੜ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ 'ਤੇ ਇਹ ਤਸ਼ੱਦਦ ਕੀਤਾ ਗਿਆ, ਉਨ੍ਹਾਂ 'ਤੇ ਨਾ ਤਾਂ ਕੋਈ ਨਸ਼ਾ ਵੇਚਣ (ਚਿੱਟਾ) ਦਾ ਕੇਸ ਹੈ ਅਤੇ ਨਾ ਹੀ ਕੋਈ ਹੋਰ ਅਪਰਾਧਿਕ ਮੁਕਦਮਾ ਦਰਜ ਹੈ। ਇਹ ਸਿਰਫ਼ ਇਕ ਪਰਿਵਾਰਕ ਝਗੜਾ ਸੀ, ਜਿਸ 'ਚ ਪੁਲਸ ਨੇ ਸੱਤਾ ਦੇ ਦਬਾਅ ਹੇਠ ਬੇਲੋੜੀ ਦਖ਼ਲਅੰਦਾਜ਼ੀ ਕੀਤੀ। ਉਥੇ ਹੀ ਇਸ ਮਾਮਲੇ ਵਿਚ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਉਹ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਉਨ੍ਹਾਂ ਥਾਣੇ ਜਾ ਕੇ ਵਿਰੋਧ ਵੀ ਕੀਤਾ। ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰ ਦੇ ਨਾਲ ਭਾਰਗੋ ਕੈਂਪ ਚੌਂਕ ਵਿਚ ਧਰਨਾ ਲਗਾ ਸੜਕ ਵੀ ਜਾਮ ਕੀਤੀ।

PunjabKesari

ਇਸ ਦੌਰਾਨ ਉਨ੍ਹਾਂ ਪੁਲਸ ਮੁਲਾਜ਼ਮ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਪੈਦਲ ਚੱਲਣ ਵਾਲਿਆਂ ਨੂੰ ਲੰਘਣ ਵਿੱਚ ਮੁਸ਼ਕਿਲ ਆਈ ਅਤੇ ਲੰਬਾ ਟ੍ਰੈਫਿਕ ਜਾਮ ਲੱਗ ਗਿਆ। ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਮਿਲਣ 'ਤੇ ਏ. ਸੀ. ਪੀ. ਵੈਸਟ ਮੌਕੇ 'ਤੇ ਪਹੁੰਚੇ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਸਥਿਤੀ ਨੂੰ ਸ਼ਾਂਤ ਕੀਤਾ ਅਤੇ ਪ੍ਰਦਰਸ਼ਨ ਖ਼ਤਮ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਜਿਸ ਤਰ੍ਹਾਂ ਪੁਲਸ ਮੁਲਾਜ਼ਮ ਨੇ ਔਰਤ ਨੂੰ ਕੁੱਟਿਆ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੁਲਸ ਦਾ ਗੁੰਡਾ ਰਾਜ ਹੈ।  ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮਹਿਲਾ ਕਮਿਸ਼ਨ ਅਤੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣਗੇ ਅਤੇ ਉਹ ਪਰਿਵਾਰ ਦੇ ਨਾਲ ਹਨ।

ਪੁਲਸ ਕਮਿਸ਼ਨਰ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਏ ਨਿਸ਼ਾਨੇ ’ਤੇ 
ਸ਼ੀਤਲ ਅੰਗੂਰਾਲ ਨੇ ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਸਿੱਧੇ ਤੌਰ 'ਤੇ ਨਿਸ਼ਾਨੇ 'ਤੇ ਲੈਂਦਿਆਂ ਉਨ੍ਹਾਂ ਨੂੰ 'ਕਰਪਟ' ਦੱਸਿਆ ਅਤੇ ਦੋਸ਼ ਲਾਇਆ ਕਿ ਸੀ. ਪੀ. ਦਫ਼ਤਰ ਸਿਰਫ਼ ਆਮ ਆਦਮੀ ਪਾਰਟੀ ਦੇ ਚਹੇਤਿਆਂ ਦੀ ਗੱਲ ਸੁਣ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਵੀ ਘੇਰਦਿਆਂ ਕਿਹਾ ਕਿ ਜਿਸ ਭਾਰਗੋ ਕੈਂਪ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਤਾ ਨੂੰ ਮਾਣ-ਸਤਿਕਾਰ ਦਿੱਤਾ, ਅੱਜ ਉਸੇ ਇਲਾਕੇ ਦੀਆਂ ਧੀਆਂ-ਭੈਣਾਂ ਦੀ ਇੱਜ਼ਤ ਸੜਕਾਂ 'ਤੇ ਰੋਲ਼ੀ ਜਾ ਰਹੀ ਹੈ।

PunjabKesari

ਡੀ. ਜੀ. ਪੀ. ਅਤੇ ਮੁੱਖ ਮੰਤਰੀ ਨੂੰ ਭੇਜੇ ਵੀਡੀਓ ਸਬੂਤ 
ਸ਼ੀਤਲ ਅੰਗੂਰਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਦੀ ਇਸ ਕਾਰਵਾਈ ਦੇ ਵੀਡੀਓ ਸਬੂਤ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਾਰਵਾਈ ਔਰਤਾਂ 'ਤੇ ਹੋ ਰਹੀ ਸੀ ਤਾਂ ਉੱਥੇ ਮਹਿਲਾ ਪੁਲਸ ਮੁਲਾਜ਼ਮ ਕਿਉਂ ਮੌਜੂਦ ਨਹੀਂ ਸੀ ਅਤੇ ਏ. ਐੱਸ. ਆਈ. ਵੱਲੋਂ ਵਾਲਾਂ ਤੋਂ ਫੜ ਕੇ ਘੜੀਸਣਾ ਕਿਸ ਕਾਨੂੰਨ ਦੇ ਤਹਿਤ ਆਉਂਦਾ ਹੈ।

 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS