ਜਲੰਧਰ- ਪਹਾੜਾਂ 'ਚ ਹੋਈ ਬਰਫ਼ਬਾਰੀ ਦੇ ਕਾਰਨ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਬਦਲਿਆ ਹੋਇਆ ਹੈ। ਫਿਰ ਤੋਂ ਪੰਜਾਬ ਵਿਚ ਸਵੇਰ ਅਤੇ ਸ਼ਾਮ ਨੂੰ ਠੰਡ ਵੱਧ ਗਈ ਹੈ, ਜਿਸ ਕਰਕੇ ਲੋਕਾਂ ਨੂੰ ਇਕ ਵਾਰ ਫਿਰ ਆਪਣੇ ਗਰਮ ਕੱਪੜੇ ਕੱਢਣੇ ਪੈ ਗਏ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 25 ਤਾਰੀਖ਼ ਤੱਕ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ 'ਚ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਰੂਪਨਗਰ, ਮਾਨਸਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਬਿਜਲੀ ਚਮਕਣ ਦੇ ਨਾਲ-ਨਾਲ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ, ਬਠਿੰਡਾ 'ਚ ਗੜ੍ਹੇ ਵੀ ਪੈ ਸਕਦੇ ਹਨ।
ਮੌਸਮ ਵਿਭਾਗ ਦੇ ਡਾਇਰੈਕਟਰ ਸਰਿੰਦਰ ਪਾਲ ਮੁਤਾਬਕ ਅੱਜ ਵੀ ਕੁਝ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਹੈ। ਉਥੇ ਹੀ 22 ਅਤੇ 25 ਤਾਰੀਖ਼ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਹਾਲਾਂਕਿ 21, 23 ਅਤੇ 24 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹੇਗਾ। ਤਾਪਮਾਨ ਦੇ ਸੰਬੰਧ 'ਚ ਅਗਲੇ 48 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ 3 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ 3 ਤੋਂ 4 ਡਿਗਰੀ ਦਾ ਵਾਧਾ ਹੋਵੇਗਾ।
ਇਥੇ ਇਹ ਵੀ ਦੱਸ ਦੇਈਏ ਕਿ ਸੂਬੇ ਦਾ ਤਾਪਮਾਨ 24 ਘੰਟਿਆਂ 'ਚ 2.7 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 6.1 ਡਿਗਰੀ ਘੱਟ ਹੈ। ਅੱਜ ਮੀਂਹ, ਬਿਜਲੀ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ 'ਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ 'ਚ 20.8 ਡਿਗਰੀ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com