ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੀ. ਐੱਮ. ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਰੰਧਾਵਾ ਦੀ ਮੌਤ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਕਥਿਤ ਸ਼ਮੂਲੀਅਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਇਸ ਘਟਨਾ ਨੂੰ ਬੇਹੱਦ ਚਿੰਤਾਜਨਕ ਦੱਸਦਿਆਂ ਮੰਤਰੀ ਵਿਰੁੱਧ ਤੁਰੰਤ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਕੁੱਟਮਾਰ ਅਤੇ ਲਗਾਤਾਰ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਰਿਪੋਰਟਾਂ ਦੇ ਹਵਾਲੇ ਨਾਲ ਉਨ੍ਹਾਂ ਦੱਸਿਆ ਕਿ ਗਗਨਦੀਪ ਰੰਧਾਵਾ ਨੇ ਇਹ ਖ਼ੌਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਸਿੱਧੇ ਤੌਰ 'ਤੇ ਮੰਤਰੀ ਦਾ ਨਾਮ ਲਿਆ ਸੀ, ਜਿਸ ਕਾਰਨ ਇਸ ਮਾਮਲੇ ਦੀ ਗੰਭੀਰਤਾ ਹੋਰ ਵੀ ਵਧ ਜਾਂਦੀ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਪਾਰਦਰਸ਼ੀ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ।

ਕਾਨੂੰਨ ਸਭ ਲਈ ਬਰਾਬਰ ਹੋਵੇ
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਨੂੰ ਕਿਹਾ ਕਿ ਹੁਣ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਬਤ ਕਰਨ ਕਿ ਕਾਨੂੰਨ ਸਭ ਲਈ ਬਰਾਬਰ ਹੈ, ਚਾਹੇ ਕੋਈ ਵਿਅਕਤੀ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਬੈਠਾ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਕਾਰਵਾਈ ਨਾ ਹੋਣਾ ਜਨਤਾ ਦੇ ਮਨਾਂ 'ਚ ਪੁਲਸ ਅਤੇ ਸਰਕਾਰ ਪ੍ਰਤੀ ਅਵਿਸ਼ਵਾਸ ਨੂੰ ਹੋਰ ਡੂੰਘਾ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com