ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ

ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ

ਚੰਡੀਗੜ੍ਹ : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਅਕਾਲੀ ਦਲ ਵਲੋਂ ਵੀ ਚੰਡੀਗੜ੍ਹ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ 'ਚ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਸ ਵਲੋਂ ਬਿਕਰਮ ਮਜੀਠੀਆ ਸਣੇ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਮਜੀਠੀਆ ਨੇ ਕਿਹਾ ਕਿ ਸਰਕਾਰ ਭੁੱਲਰ ਦੀ ਮਦਦ ਕਰ ਰਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੱਕ ਸਾਡੀ ਲੜਾਈ ਜਾਰੀ ਰਹੇਗੀ। ਮਜੀਠੀਆ ਅਨੁਸਾਰ ਲਾਲਜੀਤ ਭੁੱਲਰ 'ਤੇ ਜੋ ਪਰਚਾ ਤੁਰੰਤ ਦਰਜ ਹੋਣਾ ਚਾਹੀਦਾ ਸੀ, ਉਹ ਬਹੁਤ ਦੇਰ ਬਾਅਦ ਦਰਜ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਨੇ ਜਾਣ-ਬੁੱਝ ਕੇ ਮਾਮਲੇ ਨੂੰ ਲਟਕਾਇਆ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਜਦੋਂ ਪੁਲਸ ਸਟੇਸ਼ਨ ਵਿਰੋਧੀ ਧਿਰ ਦੇ ਆਗੂ ਬੈਠੇ ਸਨ ਤਾਂ ਬੱਤੀ ਕੱਟ ਦਿੱਤੀ ਗਈ। ਉਨ੍ਹਾਂ ਕਿਹਾ ਹੁਣ ਪ੍ਰਸ਼ਾਸਨ ਵੱਲੋਂ ਪਰਿਵਾਰ 'ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਗਗਨਦੀਪ ਦਾ ਪੋਸਟਮਾਰਟਮ ਕਰਵਾਇਆ ਜਾਵੇ ਅਤੇ ਸਸਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਪਰਿਵਾਰ ਨੂੰ ਵੀ ਜ਼ਿੰਮੇਵਾਰੀ ਪਤਾ ਹੈ ਪਰ ਪਹਿਲਾਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਤਾਂ ਕੀਤਾ ਜਾਵੇ।

ਇਨਸਾਫ਼ ਦੇਣ ਤੱਕ ਨਹੀਂ ਕਰਾਂਗੇ ਸਸਕਾਰ

ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਅੰਤਿਮ ਰਸਮਾਂ ਅਦਾ ਨਹੀਂ ਕਰਨਗੇ। ਮਜੀਠੀਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨਸਾਫ਼ ਨਾ ਦਿੱਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Credit : www.jagbani.com

  • TODAY TOP NEWS