ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਐਤਵਾਰ ਨੂੰ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ, ਜਿਸ ਦਾ ਉਦਘਾਟਨ 28 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਅਤੇ ਹਵਾਈ ਅੱਡੇ ਦੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਦੀ ਉੱਚ ਪੱਧਰੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਹਵਾਈ ਅੱਡੇ ਦੇ ਆਡੀਟੋਰੀਅਮ ਵਿੱਚ ਅਧਿਕਾਰੀਆਂ ਨਾਲ ਲਗਭਗ ਡੇਢ ਘੰਟਾ ਬੈਠਕ ਕੀਤੀ। ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਜਨਸਭਾ ਦੀ ਰੂਪ ਰੇਖਾ ਅਤੇ ਬੈਠਣ ਦੀ ਵਿਵਸਥਾ ਬਾਰੇ ਜਾਣਕਾਰੀ ਲਈ।
ਬੈਠਕ ਦੌਰਾਨ ਮੁੱਖ ਮੰਤਰੀ ਦੇ ਨਾਲ ਕਈ ਉੱਚ ਅਧਿਕਾਰੀ ਅਤੇ ਸਿਆਸੀ ਆਗੂ ਮੌਜੂਦ ਸਨ, ਜਿਨ੍ਹਾਂ 'ਚ ਸਾਂਸਦ ਡਾ. ਮਹੇਸ਼ ਸ਼ਰਮਾ, ਵਿਧਾਇਕ (ਜੇਵਰ) ਧੀਰੇਂਦਰ ਸਿੰਘ, ਪੁਲਸ ਕਮਿਸ਼ਨਰ ਲਕਸ਼ਮੀ ਸਿੰਘ, ਜ਼ਿਲ੍ਹਾ ਮੈਜਿਸਟ੍ਰੇਟ ਮੇਘਾ ਰੂਪਮ ਅਤੇ ਯਮੁਨਾ ਅਥਾਰਟੀ ਦੇ CEO ਰਾਕੇਸ਼ ਕੁਮਾਰ ਸਿੰਘ, ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ CEO ਕ੍ਰਿਸਟੋਫ ਸ਼੍ਰੇਲਮੈਨ ਅਤੇ COO ਕਿਰਨ ਜੈਨ ਆਦਿ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com