ਜ਼ੀਰਾ/ਕੈਨੇਡਾ (ਅਕਾਲੀਆਂ ਵਾਲਾ) : ਕੈਨੇਡਾ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜ਼ੀਰਾ ਨਾਲ ਸਬੰਧਿਤ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਵਰਮਾ ਵਜੋਂ ਹੋਈ ਹੈ, ਜੋ ਕਿ ਕੱਚਾ ਗਾਦੜੀਵਾਲਾ ਰੋਡ ਜ਼ੀਰਾ ਦੇ ਰਹਿਣ ਵਾਲੇ ਧਰਮ ਵੀਰ ਕੁਮਾਰ ਦਾ ਪੁੱਤਰ ਸੀ। ਇਸ ਅਚਾਨਕ ਘਟਨਾ ਨਾਲ ਪਰਿਵਾਰ ਅਤੇ ਇਲਾਕੇ 'ਚ ਡੂੰਘੇ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਅਨਮੋਲ ਵਰਮਾ ਆਪਣੇ ਵੱਡੇ ਭਰਾ ਨਵਦੀਪ ਵਰਮਾ ਨਾਲ ਕਰੀਬ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਦੋਵੇਂ ਭਰਾ ਉੱਥੇ ਰਹਿੰਦੇ ਹੋਏ ਪੜ੍ਹਾਈ ਦੇ ਨਾਲ ਕੰਮ ਵੀ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਦੋਵੇਂ ਭਰਾ ਕੰਮ ਤੋਂ ਵਾਪਸ ਆ ਕੇ ਰੋਟੀ ਖਾ ਕੇ ਸੌਂ ਗਏ ਸਨ।
ਇਸ ਦੁਖਦਾਈ ਘਟਨਾ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਉਹ ਇਸ ਔਖੀ ਘੜੀ 'ਚ ਪਰਿਵਾਰ ਦੇ ਨਾਲ ਖੜ੍ਹੇ ਹਨ। ਇਲਾਕੇ 'ਚ ਇਸ ਘਟਨਾ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਇਸ ਨੌਜਵਾਨ ਦੀ ਅਚਾਨਕ ਮੌਤ ‘ਤੇ ਦੁੱਖ ਪ੍ਰਗਟ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com