BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਤੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਵੱਲੋਂ ਇਕਜੁੱਟ ਹੋ ਕੇ ਇਸ ਮਾਮਲੇ ਵਿਚ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। 

ਇਸ ਮਗਰੋਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਵਿਰੋਧੀ ਪਾਰਟੀਆਂ ਦੇ ਲਗਾਤਾਰ ਦਬਾਅ ਤੋਂ ਬਾਅਦ ਐੱਫ. ਆਈ. ਆਰ.  ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀ. ਏ. ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਸੀ। ਇਸ ਮਗਰੋਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਤੇ ਵਿਰੋਧੀ ਧਿਰਾਂ ਵੱਲੋਂ ਤਿੰਨ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਆਖ਼ਿਰਕਾਰ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

Credit : www.jagbani.com

  • TODAY TOP NEWS