ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਦੀ ਹੋਈ ਜਿੱਤ

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਦੀ ਹੋਈ ਜਿੱਤ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਇਸ ਕਾਰਵਾਈ ਨੂੰ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।

PunjabKesari

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੇ ਹੰਕਾਰ ਤੋਂ ਹੇਠਾਂ ਉਤਰਨਾ ਪਿਆ ਹੈ ਅਤੇ ਅਖ਼ੀਰ ਵਿਚ ਮਜਬੂਰ ਹੋ ਕੇ ਆਪਣੇ ਹੀ ਮੰਤਰੀ ਨੂੰ ਗ੍ਰਿਫ਼ਤਾਰ ਕਰਨਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਉਹ ਅਜੇ ਵੀ ਸੁਚੇਤ ਰਹਿਣਗੇ ਕਿਉਂਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਜੇ ਵੀ ਲਾਲਜੀਤ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰਨਗੇ।

ਗਗਨਦੀਪ ਦੀ ਮੌਤ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦੇ ਬਾਜਵਾ ਨੇ ਕਿਹਾ ਕਿ ਇਹ ਇਕ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜੇਕਰ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਗਗਨਦੀਪ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਨਾ ਕੀਤਾ ਹੁੰਦਾ ਤਾਂ ਇਕ ਕੀਮਤੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ 'ਚ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖੇਗੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS