ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ

ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ

ਜਲੰਧਰ- ਪੰਜਾਬ ਵਿਚ ਲਗਾਤਾਰ ਦੋ ਦਿਨ ਮੌਸਮ ਖ਼ੁਸ਼ਕ ਰਹਿਣ ਕਾਰਨ ਤਾਪਮਾਨ ਵਧਣ ਲੱਗਿਆ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। 

ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੌਸਮ ਵਿਚ ਫਿਰ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ 23, 25, 26 ਅਤੇ 28 ਮਾਰਚ ਨੂੰ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਤਾਰੀਖ਼ ਲਈ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਯੈਲੋ ਅਲਰਟ ਵੀ ਕੀਤਾ ਗਿਆ ਹੈ। 

ਮੌਸਮ ਵਿਭਾਗ ਅਨੁਸਾਰ ਅੱਜ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਸਣੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। 24 ਮਾਰਚ ਨੂੰ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। 25 ਅਤੇ 26 ਮਾਰਚ ਨੂੰ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ 26 ਮਾਰਚ ਨੂੰ 13 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ ਵਿੱਚ ਪੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਤੇਜ਼ ਤੂਫ਼ਾਨ ਦਾ ਅਲਰਟ ਵੀ ਦੱਸਿਆ ਗਿਆ ਹੈ।  27 ਮਾਰਚ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ 28 ਤਾਰੀਖ਼ ਨੂੰ ਫਿਰ ਤੋਂ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS