ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ 'ਚ ਲੈਣ ਲਈ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ ਅੰਮ੍ਰਿਤਸਰ ਪੁਲਸ

ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ 'ਚ ਲੈਣ ਲਈ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ ਅੰਮ੍ਰਿਤਸਰ ਪੁਲਸ

ਮੰਡੀ ਗੋਬਿੰਦਗੜ੍ਹ, (ਜਗਦੇਵ): ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਡੀ ਗੋਬਿੰਦਗੜ੍ਹ ਪੁਲਸ ਥਾਣੇ ਵਿੱਚ ਕੀਤੇ ਗਏ ਆਤਮ ਸਮਰਪਣ ਉਪਰੰਤ ਤਕਰੀਬਨ ਚਾਰ ਘੰਟਿਆਂ ਬਾਅਦ ਅੰਮ੍ਰਿਤਸਰ ਪੁਲਸ ਮੰਡੀ ਗੋਬਿੰਦਗੜ੍ਹ ਪਹੁੰਚੀ। ਮੰਡੀ ਗੋਬਿੰਦਗੜ੍ਹ ਪਹੁੰਚਣ 'ਤੇ ਥਾਣੇ ਵਿੱਚ ਅਗਲੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਅੰਮ੍ਰਿਤਸਰ ਪੁਲਸ ਵੱਲੋਂ ਸਾਬਕਾ ਮੰਤਰੀ ਲਾਗਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਵਿਖੇ ਲਿਜਾਇਆ ਜਾਵੇਗਾ ਤੇ ਮੈਡੀਕਲ ਕਰਵਾਉਣ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਫਤਿਹਗੜ੍ਹ ਸਾਹਿਬ ਪੁਲਸ ਇਸ ਮਾਮਲੇ 'ਤੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।  ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਖਿਲਾਫ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਸ ਮਾਮਲੇ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਸੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS