ਚੰਡੀਗੜ੍ਹ: ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ "ਜੰਗਲ ਰਾਜ" ਦਾ ਪਰਦਾਫਾਸ਼ ਹੋ ਗਿਆ ਹੈ।
ਕਾਨੂੰਨ ਅਤੇ ਇਨਸਾਫ਼ 'ਤੇ ਚੁੱਕੇ ਸਵਾਲ
ਬਾਜਵਾ ਨੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਇੱਕ "ਗ੍ਰਿਫ਼ਤਾਰ" ਕੀਤਾ ਗਿਆ ਸਾਬਕਾ ਮੰਤਰੀ ਬੜੀ ਆਸਾਨੀ ਨਾਲ ਟੀਵੀ ਇੰਟਰਵਿਊ ਦੇ ਰਿਹਾ ਹੈ। ਉਨ੍ਹਾਂ ਨੇ ਇਸ ਸਥਿਤੀ ਦੀ ਤੁਲਨਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮਲੇ ਨਾਲ ਕਰਦਿਆਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਮਾਨ ਸਰਕਾਰ ਨੇ ਬਿਸ਼ਨੋਈ ਨੂੰ ਇੰਟਰਵਿਊ ਦੀ ਸਹੂਲਤ ਦਿੱਤੀ ਸੀ, ਉਹੀ ਕੁਝ ਹੁਣ ਭੁੱਲਰ ਦੇ ਮਾਮਲੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
VIP ਸਹੂਲਤਾਂ ਦਾ ਖ਼ਦਸ਼ਾ
ਵਿਰੋਧੀ ਧਿਰ ਦੇ ਨੇਤਾ ਨੇ ਅੱਗੇ ਸਵਾਲ ਉਠਾਇਆ ਕਿ ਕੀ ਹੁਣ ਸਾਬਕਾ ਜੇਲ੍ਹ ਮੰਤਰੀ ਨੂੰ ਪੱਟੀ ਜੇਲ੍ਹ ਵਿੱਚ ਭੇਜ ਕੇ VIP ਸਹੂਲਤਾਂ ਦਿੱਤੀਆਂ ਜਾਣਗੀਆਂ? ਉਨ੍ਹਾਂ ਅਨੁਸਾਰ, ਜਦੋਂ ਸੱਤਾ ਵਿੱਚ ਬੈਠੇ ਲੋਕ ਕਾਨੂੰਨ ਨੂੰ ਇੱਕ ਸਰਕਸ ਬਣਾ ਦਿੰਦੇ ਹਨ, ਤਾਂ ਇਨਸਾਫ਼ ਨਾ ਸਿਰਫ਼ ਅਸਫ਼ਲ ਹੁੰਦਾ ਹੈ, ਸਗੋਂ ਉਸ ਦਾ ਜਾਣਬੁੱਝ ਕੇ ਮਜ਼ਾਕ ਉਡਾਇਆ ਜਾਂਦਾ ਹੈ।
ਬਾਜਵਾ ਨੇ CJI ਨੂੰ ਲਿਖੀ ਚਿੱਠੀ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਚੀਫ਼ ਜਸਟਿਸ ਆਫ਼ ਇੰਡੀਆ (CJI) ਸੂਰਿਆ ਕਾਂਤ ਨੂੰ ਇਕ ਚਿੱਠੀ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ। ਬਾਜਵਾ ਨੇ ਇਸ ਮਾਮਲੇ ਵਿਚ ਸੁਪਰੀਮ ਕੋਰਟ ਨੂੰ 'ਸੂ-ਮੋਟੋ' ਿਸ ਲੈਣ ਅਤੇ ਅਦਾਲਤੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਵਿਅਕਤੀ ਦਾ ਨਹੀਂ ਹੈ, ਸਗੋਂ ਕਾਨੂੰਨ ਦੇ ਰਾਜ ਅਤੇ ਇਮਾਨਦਾਰ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com