ਮੋਹਾਲੀ 'ਚ ਭਰੇ ਬਜ਼ਾਰ ਦਿਲ ਕੰਬਾਊ ਵਾਰਦਾਤ, ਪਤਨੀ 'ਤੇ ਚਾਕੂਆਂ ਨਾਲ ਹਮਲਾ, CCTV 'ਚ ਕੈਦ ਘਟਨਾ

ਮੋਹਾਲੀ 'ਚ ਭਰੇ ਬਜ਼ਾਰ ਦਿਲ ਕੰਬਾਊ ਵਾਰਦਾਤ, ਪਤਨੀ 'ਤੇ ਚਾਕੂਆਂ ਨਾਲ ਹਮਲਾ, CCTV 'ਚ ਕੈਦ ਘਟਨਾ

ਮੋਹਾਲੀ : ਮੋਹਾਲੀ-ਖਰੜ ਇਲਾਕੇ ਤੋਂ ਉਸ ਵੇਲੇ ਦਿਲ ਕੰਬਾਊ ਘਟਨਾ ਸਾਹਮਣੇ ਆਈ, ਜਦੋਂ ਪਤੀ ਨੇ ਦਿਨ-ਦਿਹਾੜੇ ਭਰੇ ਬਜ਼ਾਰ ਆਪਣੀ ਪਤਨੀ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਲੋਕਾਂ ਨੇ ਦੋਸ਼ੀ ਨੂੰ ਫੜ੍ਹਨ ਦੀ ਕੋਸ਼ਿਸ ਕੀਤੀ ਪਰ ਉਹ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ।

ਇਹ ਪੂਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਔਰਤ ਦੇ ਪਰਿਵਾਰ ਵਾਲਿਆਂ ਨੇ ਮੌਕੇ 'ਤੇ ਪੁੱਜ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਫਿਲਹਾਲ ਪੁਲਸ ਨੇ ਦੋਸ਼ੀ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS