ਚੰਡੀਗੜ੍ਹ : ਪੰਜਾਬ ਵਿਚ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਨ੍ਹਾਂ ਦਾ ਕਾਰਜਕਾਲ ਖਤਮ ਹੁੰਦਿਆਂ ਹੀ ਪ੍ਰਬੰਧਕੀ ਜ਼ਿੰਮੇਵਾਰੀ ਸੰਭਾਲਣ ਲਈ ਸਬੰਧਤ ਇਲਾਕਿਆਂ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਪ੍ਰਸ਼ਾਸਕ ਨਿਯੁਕਤ ਕਰ ਦਿੱਤੇ ਜਾਣਗੇ। ਪੰਜਾਬ ਵਿਚ ਸਭ ਤੋਂ ਪਹਿਲਾਂ ਨਾਭਾ ਨਗਰ ਕੌਂਸਲ ਦਾ ਕਾਰਜਕਾਲ ਪੂਰਾ ਹੋਇਆ ਹੈ। ਜਿਸ ਦੇ ਚੱਲਦੇ ਐੱਸ.ਡੀ.ਐੱਮ ਨਾਭਾ ਅਰਵਿੰਦ ਪਾਲ ਸੋਮਲ ਨੇ ਨਾਭਾ ਨਗਰ ਕੌਂਸਲ ਦਾ ਚਾਰਜ ਸਾਂਭ ਲਿਆ ਹੈ। ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਉਨ੍ਹਾਂ ਵਿਚ ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੀ ਤਾਰੀਖ ਦਾ ਐਲਾਨ ਵੀ ਇਸੇ ਮਹੀਨੇ ਦੇ ਅਖੀਰ ਵਿਚ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਮਈ ਵਿਚ ਹੋਣ ਦੀ ਸੰਭਾਵਨਾ ਹੈ। ਮੋਹਾਲੀ, ਹੋਸ਼ਿਆਰਪੁਰ, ਮੋਗਾ, ਬਠਿੰਡਾ, ਬਟਾਲਾ, ਕਪੂਰਥਲਾ, ਅਬੋਹਰ ਅਤੇ ਪਠਾਨਕੋਟ ਦੀਆਂ ਅੱਠ ਨਿਗਮਾਂ ਦੀ ਮਿਆਦ ਇਸੇ ਮਹੀਨੇ ਖ਼ਤਮ ਹੋਣ ਵਾਲੀ ਹੈ, ਜਦਕਿ ਨਵੀਂ ਬਣੀ ਬਰਨਾਲਾ ਨਿਗਮ ਦੀਆਂ ਚੋਣਾਂ ਪਹਿਲੀ ਵਾਰ ਕਰਵਾਈਆਂ ਜਾਣੀਆਂ ਹਨ। ਸੂਬਾ ਚੋਣ ਕਮਿਸ਼ਨ ਦੇ ਸਰਕਾਰੀ ਸੂਤਰਾਂ ਮੁਤਾਬਕ ਨਿਯਮਾਂ ਅਨੁਸਾਰ, ਜਿਵੇਂ-ਜਿਵੇਂ ਪਹਿਲਾਂ ਚੁਣੀਆਂ ਗਈਆਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਸਥਾਨਕ ਸਰਕਾਰਾਂ ਬਾਰੇ ਵਿਭਾਗ ਪ੍ਰਸ਼ਾਸਕਾਂ ਦੀ ਨਿਯੁਕਤੀ ਕਰ ਰਿਹਾ ਹੈ। ਸਾਰੀਆਂ ਸਥਾਨਕ ਇਕਾਈਆਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਹੀ ਸੂਬਾ ਸਰਕਾਰ ੀਫਿਕੇਸ਼ਨ ਜਾਰੀ ਕਰੇਗੀ ਅਤੇ ਇਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰੇਗਾ।


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com