ਖਮਾਣੋ : ਨੈਸ਼ਨਲ ਪੱਧਰ ਤੱਕ ਵਾਲੀਬਾਲ ਖੇਡ ਚੁੱਕੇ ਖਿਡਾਰੀ ਜਸਬੀਰ ਸਿੰਘ ਮਨਸੂਰਪੁਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਘਟਨਾ ਉਪਰੰਤ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਸੂਤਰਾਂ ਅਨੁਸਾਰ ਜਸਵੀਰ ਸਿੰਘ ਪੁੱਤਰ ਬਲਜੀਤ ਸਿੰਘ (ਬਾਲੀਬਾਲ ਖਿਡਾਰੀ) ਵਾਸੀ ਪਿੰਡ ਮਨਸੂਰਪੁਰ ਨੇੜੇ ਖਮਾਣੋ ਆਪਣੇ ਦੋਸਤ ਨਵਨੀਤ ਸਿੰਘ ਨਾਲ ਆਪਣੀ ਰਿਸ਼ਤੇਦਾਰੀ ਖੇੜੀ ਨੌਧ ਸਿੰਘ ਦੇ ਨੇੜਲੇ ਪਿੰਡ ਜਲੋਵਾਲ ਤੋਂ ਵਾਪਸ ਪਿੰਡ ਮਨਸੂਰਪੁਰ ਨੂੰ ਆ ਰਿਹਾ ਸੀ ਜਿਵੇਂ ਹੀ ਉਹ ਮੋਟਰਸਾਈਕਲ ਤੇ ਪਿੰਡ ਢੋਲੇਵਾਲ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਤੇਜ਼ ਰਫ਼ਤਾਰ ਟਰੈਕਟਰ ਨੇ ਦੋਵਾਂ ਨੌਜਵਾਨਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਦੋਵਾਂ ਨੌਜਵਾਨਾਂ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ 'ਚ ਜਸਬੀਰ ਸਿੰਘ ਦੀ ਮੌਤ ਹੋ ਗਈ ਅਤੇ ਨਵਨੀਤ ਸਿੰਘ ਨੂੰ ਗੰਭੀਰ ਹਾਲਾਤ 'ਚ ਨਿੱਜੀ ਹਸਪਤਾਲ ਪਹੁੰਚਿਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com