ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ

ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡੀ ਹਲਚਲ ਸਾਹਮਣੇ ਆਈ ਹੈ। ਪਰਮਜੀਤ ਕੌਰ ਲਾਂਡਰਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਇਹ ਕਦਮ ਪੁਨਰ ਸੁਰਜੀਤ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਬੀਬੀ ਲਾਂਡਰਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਜ਼ਨ ਕਮੇਟੀ ਦੀ ਮੈਂਬਰ ਸਨ ਪਰ ਹੁਣ ਉਨ੍ਹਾਂ ਨੇ ਪਾਰਟੀ ਨਾਲ ਨਾਤਾ ਤੋੜ ਕੇ ਆਪਣੀ “ਘਰ ਵਾਪਸੀ” ਕਰ ਲਈ ਹੈ। ਉਨ੍ਹਾਂ ਦੀ ਵਾਪਸੀ ਦੌਰਾਨ ਸੁਖਬੀਰ ਸਿੰਘ ਬਾਦਲ ਖੁਦ ਮੌਜੂਦ ਰਹੇ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS