ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ/ਫਗਵਾੜਾ (ਵੈੱਬ ਡੈਸਕ)- ਕਪੂਰਥਲਾ ਪੁਲਸ ਨੇ ਨਸ਼ੇ ਦੀ ਵੱਡੇ ਖੇਪ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਤੋਂ ਮਿਲੀ ਗੁਪਤ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਕਪੂਰਥਲਾ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਸ ਨੇ ਫਗਵਾੜਾ ਖੇਤਰ ਤੋਂ ਚਾਰ ਮੁਲਜ਼ਮਾਂ ਨੂੰ 16.8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਸਰਹੱਦੀ ਇਲਾਕੇ ਤੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਚੰਡੀਗੜ੍ਹ ਭੇਜਣਾ ਸੀ, ਜਿਸ ਦੇ ਤਾਰ ਪਾਕਿਸਤਾਨ ਅਤੇ ਦੁਬਈ ਆਧਾਰਿਤ ਹੈਂਡਲਰਾਂ ਨਾਲ ਜੁੜੇ ਹੋਏ ਹਨ।

ਇਸ ਮਾਮਲੇ ਸਬੰਧੀ ਥਾਣਾ ਸਦਰ ਫਗਵਾੜਾ ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਐੱਸ. ਪੀ. ਦਫ਼ਤਰ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਇਹ ਸਾਰਾ ਆਪ੍ਰੇਸ਼ਨ ਐੱਸ. ਪੀ. ਫਗਵਾੜਾ ਮੈਡਮ ਮਾਧਵੀ ਸ਼ਰਮਾ ਦੀ ਸੂਪਰਵੀਜ਼ਨ ਵਿੱਚ ਹੋਇਆ ਹੈ। ਉਨ੍ਹਾਂ ਦੱਸਿਆ ਫਗਵਾੜਾ ਪੁਲਸ ਵੱਲੋਂ ਨੰਗਲ ਮੱਝਾ ਹਾਈਵੇਅ ਮੋੜ ਨੇੜੇ ਪਲਾਹੀ ਫਗਵਾੜਾ ਕੱਟ ਚੰਡੀਗੜ੍ਹ ਬਾਈਪਾਸ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। 

ਇਸ ਦੌਰਾਨ ਇਕ ਬਲੈਨੋ ਕਾਰ ਨੰਬਰ ਪੀ. ਬੀ. 02-ਈ. ਏ-0192 ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਦੋਸ਼ੀਆਂ ਨੇ ਗੱਡੀ ਭਜਾ ਲਈ ਅਤੇ ਪੁਲਸ ਵੱਲੋਂ ਪਿੱਛਾ ਕਰਨ 'ਤੇ ਉਕਤ ਕਾਰ ਸਵਾਰ ਦੋਸ਼ੀਆਂ ਵੱਲੋਂ ਪੁਲਸ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ 'ਤੇ ਫਾਇਰ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ। 

ਜਿਨ੍ਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਹੈਰੋਇਨ ਪਾਕਿਸਤਾਨ ਵਾਲੀ ਸਾਈਡ ਡਰੋਨ ਰਾਹੀਂ ਆਈ ਸੀ ਅਤੇ ਅੱਗੇ ਕਿੱਥੇ ਭੇਜਣੀ ਸੀ ਇਹ ਫਿਲਹਾਲ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚੋਂ ਇਕ ਦੋਸ਼ੀ ਖ਼ਿਲਾਫ਼ ਵੱਖ ਵੱਖ ਮਾਮਲਿਆਂ ਵਿੱਚ ਪਹਿਲਾਂ ਵੀ ਪਰਚੇ ਦਰਜ ਹਨ। ਫਿਲਹਾਲ ਪੁਲਸ ਵੱਲੋਂ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS