ਅੰਮ੍ਰਿਤਸਰ : ਅੰਮ੍ਰਿਤਸਰ ਏਅਰਪੋਰਟ 'ਤੇ ਉਸ ਸਮੇਂ ਭੜਥੂ ਪੈ ਗਿਆ ਜਦੋਂ ਕਸਟਮਜ਼ ਨੇ ਵੱਡੀ ਕਾਰਵਾਈ ਕਰਦੇ ਹੋਏ ਨਸ਼ਾ ਸਮੱਗਲਿੰਗ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜਾਣਕਾਰੀ ਮੁਤਾਬਕ ਬੈਂਕਾਕ ਤੋਂ ਆਈ ਫਲਾਈਟ SL-214 ਰਾਹੀਂ ਇਕ ਯਾਤਰੀ ਜਿਵੇਂ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ‘ਤੇ ਪਹੁੰਚਿਆ ਤਾਂ APIS ਪ੍ਰੋਫਾਇਲਿੰਗ ਅਤੇ ਬੈਗੇਜ ਸਕ੍ਰੀਨਿੰਗ ਦੌਰਾਨ ਉਸ 'ਤੇ ਸ਼ੱਕ ਹੋਇਆ।

ਇਸ ਦੌਰਾਨ ਜਾਂਚ ਕਰਨ 'ਤੇ ਉਸ ਦੇ ਸਮਾਨ ਵਿਚੋਂ 4 ਮਿਠਾਈ/ਫੂਡ ਦੇ ਡੱਬਿਆਂ ਵਿਚ ਲੁਕਾਇਆ ਗਿਆ 964 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਕਰੀਬ 0.96 ਕਰੋੜ ਰੁਪਏ ਦੱਸੀ ਗਈ ਹੈ। ਕਸਟਮਜ਼ ਵਿਭਾਗ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਯਾਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com