ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ

ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ

ਗੁਰਦਾਸਪੁਰ- ਗੁਰਦਾਸਪੁਰ ਦੇ ਬੱਬਰੀ ਬਾਈਪਾਸ ’ਤੇ ਅੱਜ ਇਕ ਵੱਡਾ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਤੇਜ਼ ਰਫਤਾਰ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਡਿਵਾਈਡਰ ਦੇ ਕਾਰਨ ਟਕਰਾਉਣ ਤੋਂ ਬਾਅਦ ਕਾਰ ’ਤੇ ਪਲਟ ਗਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਲੋਕ ਜ਼ਖ਼ਮੀ ਹੋ ਗਏ ਹਨ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

PunjabKesari

ਕਾਰ ਚਾਲਕ ਨੂੰ ਕਾਰ 'ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਦੂਜੇ ਪਾਸੇ ਬੱਬਰੀ ਬਾਈਪਾਸ ਪੁਲਸ ਨਾਕਾ ਹੋਣ ਦੇ ਕਾਰਨ ਪੁਲਸ ਕਰਮਚਾਰੀਆਂ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਹਾਦਸੇ ਮਗਰੋਂ ਸੜਕ 'ਤੇ ਟ੍ਰੈਫ਼ਿਕ ਵੀ ਪ੍ਰਭਾਵਿਤ ਹੋਇਆ ਹੈ। 

PunjabKesari

Credit : www.jagbani.com

  • TODAY TOP NEWS