ਪਟਿਆਲਾ : ਪਟਿਆਲਾ ਵਿਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼ਹਿਰ ਦੇ 12 ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਸੀ, ਜਿਸ ਵਿਚ ਕਿਹਾ ਗਿਆ ਕਿ ਸਕੂਲਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਬਾਰੇ ਪਤਾ ਲੱਗਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੂੰ ਭਾਜੜਾਂ ਪੈ ਗਈਆਂ ਅਤੇ ਤੁਰੰਤ ਸਕੂਲ ਪ੍ਰਬੰਧਕਾਂ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਅਤੇ ਮਾਪਿਆਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਜਿਨ੍ਹਾਂ 12 ਸਕੂਲਾਂ ਨੂੰ ਇਹ ਧਮਕੀ ਮਿਲੀ ਹੈ, ਉਨ੍ਹਾਂ ਵਿਚ ਸ਼ਹਿਰ ਦੇ ਵੱਡੇ ਸਕੂਲ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ, ਯਾਦਵਿੰਦਰਾ ਪਬਲਿਕ ਸਕੂਲ, ਸ਼ਿਵਾਲਿਕ ਪਬਲਿਕ ਸਕੂਲ, ਡਿੱਪਸ ਪਬਲਿਕ ਸਕੂਲ ਸਮੇਤ 12 ਵੱਡੇ ਸਕੂਲ ਸ਼ਾਮਲ ਹਨ।
ਦੂਜੇ ਪਾਸੇ ਸੂਚਨਾ ਮਿਲਦੇ ਹੀ ਵੱਖ-ਵੱਖ ਥਾਣਿਆਂ ਦੀਆਂ ਪੁਲਸ ਟੀਮਾਂ ਤੁਰੰਤ ਸਕੂਲਾਂ ਵਿਚ ਪਹੁੰਚ ਗਈਆਂ। ਪੁਲਸ ਵੱਲੋਂ ਸਕੂਲ ਕੈਂਪਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਇਸੇ ਤਰ੍ਹਾਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ 'ਤੇ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com