ਅੰਮ੍ਰਿਤਸਰ- ਅੰਮ੍ਰਿਤਸਰ 'ਚ ਕੈਂਸਰ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰੀਬ 3 ਹਜ਼ਾਰ ਦੇ ਲਗਭਗ ਕੈਂਸਰ ਦੇ ਕੇਸ ਸਾਹਮਣੇ ਆ ਚੁੱਕੇ ਹਨ, ਜੋ ਇਕ ਚਿੰਤਾਜਨਕ ਸਥਿਤੀ ਨੂੰ ਦਰਸਾਉਂਦੇ ਹਨ। ਔਜਲਾ ਨੇ ਖੇਤੀਬਾੜੀ ਵਿਭਾਗ ‘ਤੇ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦ ਦੀ ਸਹੀ ਵਰਤੋਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੇ ਮੁਤਾਬਕ ਇਹ ਵਿਭਾਗ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਣਜਾਣੇ ਵਿੱਚ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰ ਰਹੇ ਹਨ, ਜੋ ਸਿਹਤ ਲਈ ਨੁਕਸਾਨਦਾਇਕ ਸਾਬਤ ਹੋ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੇਤਾਂ ਵਿੱਚ ਕੀਟਨਾਸ਼ਕਾਂ ਦੀ ਵੱਧ ਵਰਤੋਂ ਅਤੇ ਮਿਲਾਵਟੀ ਖਾਦਾਂ, ਖ਼ਾਸ ਕਰਕੇ ਯੂਰੀਆ ਦੀ ਗਲਤ ਵਰਤੋਂ ਕੈਂਸਰ ਵਧਣ ਦੇ ਵੱਡੇ ਕਾਰਨਾਂ ਵਿੱਚ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com